Wed, Nov 20, 2024
Whatsapp

Balwant Singh Rajoana News : ਪਟਿਆਲਾ ਜੇਲ੍ਹ ਤੋਂ ਬਾਹਰ ਆਏ ਬਲਵੰਤ ਸਿੰਘ ਰਾਜੋਆਣਾ , 3 ਘੰਟੇ ਦੀ ਮਿਲੀ ਹੈ ਪੈਰੋਲ

ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਲਈ ਪੈਰੋਲ ਮਿਲੀ ਹੈ।

Reported by:  PTC News Desk  Edited by:  Aarti -- November 20th 2024 09:14 AM -- Updated: November 20th 2024 10:37 AM
Balwant Singh Rajoana News : ਪਟਿਆਲਾ ਜੇਲ੍ਹ ਤੋਂ ਬਾਹਰ ਆਏ ਬਲਵੰਤ ਸਿੰਘ ਰਾਜੋਆਣਾ , 3 ਘੰਟੇ ਦੀ ਮਿਲੀ ਹੈ ਪੈਰੋਲ

Balwant Singh Rajoana News : ਪਟਿਆਲਾ ਜੇਲ੍ਹ ਤੋਂ ਬਾਹਰ ਆਏ ਬਲਵੰਤ ਸਿੰਘ ਰਾਜੋਆਣਾ , 3 ਘੰਟੇ ਦੀ ਮਿਲੀ ਹੈ ਪੈਰੋਲ

Balwant Singh Rajoana News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲਣ ਮਗਰੋਂ ਉਹ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ।


ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਲਈ ਪੈਰੋਲ ਮਿਲੀ ਹੈ। ਭਾਰੀ ਸੁਰੱਖਿਆ ਬਲਾਂ ’ਚ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲਈ ਪੈਰੋਲ ਮਿਲੀ ਹੈ। 

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਜਨਵਰੀ 2022 ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਪਿਤਾ ਦੀ ਮੌਤ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ। ਇਸ ਆਧਾਰ 'ਤੇ ਰਾਜੋਆਣਾ ਨੇ ਹੁਣ ਮੁੜ ਆਪਣੇ ਭਰਾ ਦੀ ਅਰਦਾਸ ਅਤੇ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੇਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : Punjab Panchayat Polls ’ਤੇ ਮੁੜ ਮੰਡਰਾਇਆ ਖ਼ਤਰਾ ! ਪੰਜਾਬ ਪੰਚਾਇਤ ਚੋਣਾਂ ਨਾਲ ਜੁੜੇ ਮਾਮਲੇ 'ਤੇ ਹੈਰਾਨ ਸੁਪਰੀਮ ਕੋਰਟ, ਦਿੱਤੇ ਇਹ ਸਖ਼ਤ ਨਿਰਦੇਸ਼

- PTC NEWS

Top News view more...

Latest News view more...

PTC NETWORK