Wed, May 15, 2024
Whatsapp

ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਮੁੜ ਖਾਰਜ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

Written by  Aarti -- January 23rd 2024 12:21 PM
ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਮੁੜ ਖਾਰਜ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਪੀਲ ਮੁੜ ਖਾਰਜ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ

Bandi Singh Prof Devinderpal Singh Bhullar: ਬੰਦੀ ਸਿੰਘ ਪ੍ਰੋ. ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦੀ ਅਪੀਲ ਨੂੰ ਮੁੜ ਖਾਰਜ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਸਨਟੈਂਸ ਰਿਵਿਉ ਬੋਰਡ ਨੇ ਸਤਵੀਂ ਵਾਰ ਅਪੀਲ ਨੂੰ ਖਾਰਿਜ ਕੀਤੀ ਹੈ। 21 ਦਸੰਬਰ ਨੂੰ ਹੋਈ ਬੈਠਕ ’ਚ ਇਸ ਸਬੰਧੀ ਫੈਸਲਾ ਕੀਤਾ ਗਿਆ ਹੈ। 

ਦੱਸ ਦਈਏ ਕਿ ਇਸ ਬੈਠਕ ਦੌਰਾਨ 46 ਕੇਸਾਂ ਚੋਂ 14 ਕੈਦੀਆਂ ਦੀ ਰਿਹਾਈ ਦੀ ਅਪੀਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਦਕਿ ਇਸ ਦੌਰਾਨ 32 ਕੈਦੀਆਂ ਦੀ ਜਲਦ ਰਿਹਾਈ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਗਿਆ ਹੈ।


ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਮਨੁੱਖਤਾ ਵਿਰੁੱਧ ਘਿਨਾਉਣੇ ਅਪਰਾਧ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੀ ਕਠਪੁਤਲੀ ਭਗਵੰਤ ਮਾਨ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਅਚਨਚੇਤੀ ਰਿਹਾਈ ਦੀ ਅਪੀਲ ਨੂੰ ਰੱਦ ਕਰਨ ਲਈ ਟੀਮ ਬਣਾ ਕੇ ਦੋਵਾਂ ਨੇ ਸਿੱਖ ਸੰਗਤ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰੋ: ਭੁੱਲਰ ਦੀ ਸਿਹਤ ਖ਼ਰਾਬ ਹਾਲਤ ਦੇ ਬਾਵਜੂਦ 29 ਸਾਲਾਂ ਤੋਂ ਜੇਲ੍ਹ ਵਿੱਚ ਰੱਖ ਕੇ ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਉਸ ਦੀ ਨਿਖੇਧੀ ਕਰਦਾ ਹੈ ਅਤੇ ਪੰਥ ਨੂੰ ਇਸ ਕੇਸ ਵਿੱਚ ਇਨਸਾਫ਼ ਦਿਵਾਉਣ ਲਈ ਇੱਕਜੁੱਟ ਹੋ ਕੇ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕਰਦਾ ਹੈ।

ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਪਟੀਸ਼ਨ ਨੂੰ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋਂ ਚਾਰ ਸਾਲਾਂ ਤੱਕ ਲਟਕਾ ਕੇ ਰੱਖਣ ਤੋਂ ਬਾਅਦ ਰੱਦ ਕਰਨ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਤੇ ਉਸਦੀ ਕਠਪੁਤਲੀ ਭਗਵੰਤ ਮਾਨ ਸਿੱਖ ਵਿਰੋਧੀ ਹਨ। ਇਨ੍ਹਾਂ ਨੇ ਮਨੁੱਖਤਾ ਦੇ ਆਧਾਰ ’ਤੇ ਵੀ ਰਿਹਾਈ ਦੀ ਸਿਫਾਰਸ਼ ਨਹੀਂ ਕੀਤੀ। ਪ੍ਰੋ. ਦਵਿੰਦਰਪਾਲ ਸਿੰਘ ਜੀ ਦੀ ਨਾਜੁਕ ਸਿਹਤ ਦੇ ਬਾਵਜੂਦ ਵੀ 29 ਸਾਲਾਂ ਤੋਂ ਉਨ੍ਹਾਂ ਨੂੰ ਜੇਲ੍ਹ ਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਚੁੱਪ ਨਹੀਂ ਬੈਠੇਗਾ। ਅਸੀਂ ਬਹੁਤ ਜਲਦ ਦਿੱਲੀ ਅਤੇ ਪੰਜਾਬ ’ਚ ਸਿੱਖ ਅਤੇ ਪੰਜਾਬ ਵਿਰੋਧੀ ਆਪ ਸਰਕਾਰ ਨੂੰ ਨੱਥ ਪਾਵਾਂਗੇ। 

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦੇਣਾ ਬੇਹੱਦ ਮੰਦਭਾਗਾ ਹੈ। ਪ੍ਰੋ. ਭੁੱਲਰ 29 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਸਰੀਰਕ ਤੇ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਪਰ ਫਿਰ ਵੀ ਕੇਜਰੀਵਾਲ ਸਰਕਾਰ ਉਹਨਾਂ ਨੂੰ ਰਿਹਾਅ ਕਰਨ ਲਈ ਰਾਜ਼ੀ ਨਹੀਂ। ਕੀ ਭਗਵੰਤ ਮਾਨ ਸਾਬ੍ਹ ਆਪਣੇ ਆਕਾ ਤੋਂ ਪੁੱਛਣਗੇ ਕਿ ਜੋ ਵਿਅਕਤੀ ਇੰਨਾ ਬਿਮਾਰ ਹੈ, ਉਸ ਤੋਂ ਕਿਸ ਗੱਲ ਦਾ ਖ਼ਤਰਾ ਹੈ ? ਅਖੌਤੀ ਪੰਥਕ ਲੋਕ ਹਮੇਸ਼ਾ ਅਕਾਲੀ ਦਲ ਦਾ ਵਿਰੋਧ ਕਰਦੇ ਰਹਿੰਦੇ ਹਨ, ਕੀ ਉਹ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨਗੇ ? ਪ੍ਰੋ. ਭੁੱਲਰ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਮੋਗਾ 'ਚ ਦਰਦਨਾਕ ਹਾਦਸਾ, 8 ਮਹੀਨੇ ਦੇ ਬੱਚੇ ਸਮੇਤ ਮਾਂ ਦੀ ਹੋਈ ਮੌਤ

-

Top News view more...

Latest News view more...