Bangladeshi Pilgrim Killed : ਓਡੀਸ਼ਾ ਵਿੱਚ ਸੈਲਾਨੀ ਬੱਸ ਪਲਟਣ ਕਾਰਨ ਬੰਗਲਾਦੇਸ਼ੀ ਨਾਗਰਿਕ ਦੀ ਮੌਤ, 15 ਜ਼ਖਮੀ
Bangladeshi Pilgrim Killed : ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿੱਚ ਐਤਵਾਰ ਸਵੇਰੇ ਉੱਤਰਾ ਸਕੁਏਅਰ ਨੇੜੇ ਇੱਕ ਸੈਲਾਨੀ ਬੱਸ ਦੇ ਪਲਟਣ ਨਾਲ ਇੱਕ ਬੰਗਲਾਦੇਸ਼ੀ ਨਾਗਰਿਕ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 15 ਯਾਤਰੀ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨੁਨੀਬਲਾ ਨਾਥ ਵਜੋਂ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੈਲਾਨੀ ਬੱਸ 70 ਬੰਗਲਾਦੇਸ਼ੀ ਸ਼ਰਧਾਲੂਆਂ ਨੂੰ ਲੈ ਕੇ ਪੁਰੀ ਦੇ ਤੀਰਥ ਸਥਾਨ ਵੱਲ ਜਾ ਰਹੀ ਸੀ। ਇਸ ਦੌਰਾਨ ਇਹ ਰਾਸ਼ਟਰੀ ਰਾਜਮਾਰਗ-16 'ਤੇ ਉੱਤਰਾ ਸਕੁਏਅਰ ਨੇੜੇ ਪਲਟ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਅਧਿਕਾਰੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਭੁਵਨੇਸ਼ਵਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਤਿੰਨ ਯਾਤਰੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਏਮਜ਼ ਭੁਵਨੇਸ਼ਵਰ ਰੈਫਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਦਸਾਗ੍ਰਸਤ ਬੱਸ ਨੂੰ ਪਾਸੇ ਕਰ ਦਿੱਤਾ ਗਿਆ ਹੈ ਅਤੇ ਹੋਰ ਯਾਤਰੀਆਂ ਨੂੰ ਪੁਰੀ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
- PTC NEWS