Thu, Oct 24, 2024
Whatsapp

AAP And Congress Alliance: ਕਾਂਗਰਸ ’ਚ ਕਾਟੋ-ਕਲੇਸ਼; ਸਾਂਸਦ ਰਵਨੀਤ ਬਿੱਟੂ ਦੀ ਚੁਣੌਤੀ 'ਤੇ ਬਰਿੰਦਰ ਢਿੱਲੋਂ ਦਾ ਪਲਟਵਾਰ

ਪੰਜਾਬ ਕਾਂਗਰਸ ਦੇ ਆਗੂਆਂ ਦੇ ਬਿਆਨ ਬਿਲਕੁਲ ਵੱਖਰੇ ਨਜ਼ਰ ਆ ਰਹੇ ਹਨ। ਹੁਣ ਸਾਂਸਦ ਰਵਨੀਤ ਬਿੱਟੂ ਨੇ ਕਾਂਗਰਸ ਅਤੇ 'ਆਪ' ਦੇ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

Reported by:  PTC News Desk  Edited by:  Aarti -- September 14th 2023 08:06 PM
AAP And Congress Alliance: ਕਾਂਗਰਸ ’ਚ ਕਾਟੋ-ਕਲੇਸ਼; ਸਾਂਸਦ ਰਵਨੀਤ ਬਿੱਟੂ ਦੀ ਚੁਣੌਤੀ 'ਤੇ ਬਰਿੰਦਰ ਢਿੱਲੋਂ ਦਾ ਪਲਟਵਾਰ

AAP And Congress Alliance: ਕਾਂਗਰਸ ’ਚ ਕਾਟੋ-ਕਲੇਸ਼; ਸਾਂਸਦ ਰਵਨੀਤ ਬਿੱਟੂ ਦੀ ਚੁਣੌਤੀ 'ਤੇ ਬਰਿੰਦਰ ਢਿੱਲੋਂ ਦਾ ਪਲਟਵਾਰ

AAP And Congress Alliance: ਬੇਸ਼ੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਆਗੂ ਦਾਅਵਾ ਕਰ ਰਹੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨਾਲ ਕੋਈ ਚੋਣ ਗਠਜੋੜ ਨਹੀਂ ਹੋਵੇਗਾ ਅਤੇ ਉਹ ਇਕੱਲਿਆਂ ਹੀ ਚੋਣ ਲੜਨਗੇ। ਉੱਥੇ ਹੀ ਦੂਜੇ ਪਾਸੇ ਬੀਤੇ ਦਿਨ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਦੇ ਬਿਆਨ ਤੋਂ ਬਾਅਦ ਕਾਂਗਰਸ ’ਚ ਮੁੜ ਤੋਂ ਘਮਸਾਣ ਸ਼ੁਰੂ ਹੋ ਗਿਆ ਹੈ। 

ਉੱਥੇ ਹੀ ਦੂਜੇ ਪਾਸੇ ਹੁਣ ਸਾਂਸਦ ਰਵਨੀਤ ਬਿੱਟੂ ਦੀ ਚੁਣੌਤੀ ’ਤੇ ਬਰਿੰਦਰ ਢਿੱਲੋਂ ਦਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਨੂੰ ਜਿਆਦਾ ਜਲਦੀ ਤਾਂ ਆਮ ਆਦਮੀ ਪਾਰਟੀ ਤੋਂ ਟਿਕਟ ਲੈ ਲੈਣ। ਤੁਹਾਡੇ ਨਿੱਜੀ ਸਬੰਧ ਜਿਆਦਾ ਚੰਗੇ ਹੋ ਸਕਦੇ ਹਨ ਪਰ ਇਸ ਤਰ੍ਹਾਂ ਵਰਕਰਾਂ ਦੀਆਂ ਭਾਵਨਾਵਾਂ ਦੇ ਨਾਲ ਨਾ ਖੇਡਣ। 


ਦਅਰਸਲ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਦੇ ਹੱਕ ’ਚ ਨਿਤਰੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਸਮਝੌਤਾ ਹੋ ਗਿਆ ਹੈ। ਕਾਂਗਰਸੀ ਆਗੂ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਦੋਗਲੀਆਂ ਗੱਲ੍ਹਾਂ ਨਾ ਕਰਨ ਜੇਕਰ ਵਿਰੋਧ ’ਚ ਹੋ ਤਾਂ ਵਿਖਾਓ ਹਿੰਮਤ। 

ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜੇਕਰ ਹਾਈਕਮਾਨ ਦਾ ਫੈਸਲਾ ਮਨਜ਼ੂਰ ਨਹੀਂ ਹੈ ਤਾਂ ਆਪਣੇ ਆਪਣੇ ਅਹੁਦੇ ਛੱਡ ਦੇਓ। ਦੋਹਾਂ ਪਾਰਟੀਆਂ ਦੇ ਆਗੂ ਹਾਈਕਮਾਨ ਦੇ ਫੈਸਲੇ ਖਿਲਾਫ ਬੋਲਣ ਤੋਂ ਗੁਰੇਜ਼ ਕਰਨ। ਜੇਕਰ ਕਿਸੇ ਨੂੰ ਕੋਈ ਦਿੱਕਤ ਹੈ ਤਾਂ ਹਾਈਕਮਾਨ ਅੱਗੇ ਆਪਣੇ ਗੱਲ ਰੱਖੋ। 

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਇਹ ਕਿਹਾ ਸੀ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਨਹੀਂ ਹੋਵੇਗਾ। ਖੈਰ ਆਉਣ ਵਾਲੇ ਦਿਨਾਂ ਵਿੱਚ ਭਾਰਤ ਗਠਜੋੜ ਵੱਲੋਂ ਭੋਪਾਲ, ਦਿੱਲੀ, ਰਾਜਸਥਾਨ ਅਤੇ ਕੁਝ ਹੋਰ ਅਹਿਮ ਸ਼ਹਿਰਾਂ ਵਿੱਚ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: Ropar Illegal mining: ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਤੇ ਹਾਈਕੋਰਟ ਸਖ਼ਤ, ਇਨ੍ਹਾਂ ਅਧਿਕਾਰੀਆਂ ’ਤੇ ਡਿੱਗ ਸਕਦੀ ਹੈ ਗਾਜ਼ !

- PTC NEWS

Top News view more...

Latest News view more...

PTC NETWORK