ਵਿਆਹ ਤੋਂ ਪਹਿਲਾਂ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਕੁਹਾੜੀ ਨਾਲ ਵੱਢ ਕੇ ਕੀਤਾ ਕਤਲ
Telengana News: ਦੱਖਣੀ ਸੂਬੇ ਤੇਲੰਗਾਨਾ ਵਿਖੇ ਇੱਥੇ ਇੱਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਦਾ ਕੁਹਾੜੀ ਨਾਲ ਵੱਢ ਕੇ ਕਤਲ ਕਰ ਦਿੱਤਾ। ਘਟਨਾ ਸਮੇਂ ਔਰਤ ਦੀ ਭੈਣ ਵੀ ਉਸ ਦੇ ਨਾਲ ਸੀ। ਇਹ ਘਟਨਾ ਨਿਰਮਲ ਜ਼ਿਲ੍ਹੇ ਦੇ ਖਾਨਪੁਰ ਸ਼ਹਿਰ ਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਰਿਪੋਰਟ ਮੁਤਾਬਕ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਅਰੇਂਜ ਮੈਰਿਜ ਤੈਅ ਕੀਤਾ ਸੀ। ਜਿਸ ਤੋਂ ਬਾਅਦ ਪ੍ਰੇਮਿਕਾ ਨੇ ਮੁੰਡੇ ਤੋਂ ਦੂਰੀ ਬਣਾ ਕੇ ਰੱਖਣੀ ਸ਼ੁਰੂ ਕਰ ਦਿੱਤੀ। ਪ੍ਰੇਮੀ ਨੂੰ ਇਹ ਗੱਲ ਪਸੰਦ ਨਹੀਂ ਆਈ। ਉਸ ਨੇ ਯੋਜਨਾ ਬਣਾ ਕੇ ਆਪਣੀ ਪ੍ਰੇਮਿਕਾ ਨੂੰ ਕੁਹਾੜੀ ਨਾਲ ਮਾਰ ਦਿੱਤਾ। ਘਟਨਾ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਹੈ। ਪ੍ਰੇਮਿਕਾ ਦਾ ਕੁਝ ਦਿਨਾਂ ਬਾਅਦ ਵਿਆਹ ਹੋਣ ਵਾਲਾ ਸੀ। ਜਿਸ ਘਰ ਵਿੱਚ ਖੁਸ਼ੀਆਂ ਆਉਣ ਵਾਲੀਆਂ ਸਨ, ਉੱਥੇ ਸੋਗ ਫੈਲ ਗਿਆ।
ਇਹ ਵੀ ਪੜ੍ਹੋ:
ਦਰਅਸਲ ਪ੍ਰੇਮਿਕਾ ਆਪਣੇ ਬੁਆਏਫ੍ਰੈਂਡ ਤੋਂ ਦੂਰ ਰਹਿਣ ਲੱਗੀ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਉਸ ਦਾ ਵਿਆਹ ਕਿਤੇ ਹੋਰ ਤੈਅ ਕਰ ਦਿੱਤਾ ਸੀ। ਇਸ ਗੱਲ ਨੂੰ ਲੈ ਕੇ ਪ੍ਰੇਮੀ ਗੁੱਸੇ 'ਚ ਸੀ। ਉਸ ਨੇ ਆਪਣੀ ਪ੍ਰੇਮਿਕਾ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਪ੍ਰੇਮਿਕਾ ਦੀ ਮੌਤ ਹੋ ਗਈ ਅਤੇ ਉਸ ਦੀ ਭੈਣ ਜ਼ਖਮੀ ਹੋ ਗਈ। ਹਮਲੇ ਦੇ ਸਮੇਂ ਮ੍ਰਿਤਕਾ ਆਪਣੀ ਭੈਣ ਦੇ ਨਾਲ ਸੀ। ਮ੍ਰਿਤਕਾ ਦਾ ਨਾਮ ਅਲੇਖਿਆ ਹੈ। ਮੁਲਜ਼ਮ ਦਾ ਨਾਂ ਸ੍ਰੀਕਾਂਤ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਸ੍ਰੀਕਾਂਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਜੇ ਵੀ ਉਸ ਦੀ ਭਾਲ ਕਰ ਰਹੀ ਹੈ।
ਰਿਪੋਰਟ ਮੁਤਾਬਕ ਦੋਵੇਂ ਰਿਲੇਸ਼ਨਸ਼ਿਪ 'ਚ ਸਨ ਪਰ ਵਿਆਹ ਤੈਅ ਹੋਣ ਤੋਂ ਬਾਅਦ ਅਲੇਖਿਆ ਨੇ ਸ਼੍ਰੀਕਾਂਤ ਤੋਂ ਦੂਰੀ ਬਣਾ ਲਈ। ਉਸ ਦੇ ਪਰਿਵਾਰਕ ਮੈਂਬਰ ਚਾਹੁੰਦੇ ਸਨ ਕਿ ਉਸ ਦਾ ਵਿਆਹ ਕਰਵਾਇਆ ਜਾਵੇ। ਮ੍ਰਿਤਕ ਨੇ ਵੀ ਪਰਿਵਾਰ ਨਾਲ ਹਾਮੀ ਭਰੀ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:
-