Fri, Sep 20, 2024
Whatsapp

ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਦਾ ਮਾਮਲਾ, ਨਾਨਕ ਨਾਮ ਲੇਵਾ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਚੁੱਕਿਆ ਮੁੱਦਾ

ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਦਾ ਮਾਮਲਾ ਨਾਨਕ ਨਾਮ ਲੇਵਾ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਚੁੱਕਿਆ ਹੈ ਤੇ ਮਾਮਲੇ ਵਿੱਚ ਬੀਬੀ ਜਗੀਰ ਕੌਰ ’ਤੇ ਪੰਥ ਦੀ ਰਵਾਇਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ।

Reported by:  PTC News Desk  Edited by:  Dhalwinder Sandhu -- September 19th 2024 03:46 PM
ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਦਾ ਮਾਮਲਾ, ਨਾਨਕ ਨਾਮ ਲੇਵਾ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਚੁੱਕਿਆ ਮੁੱਦਾ

ਬੀਬੀ ਜਗੀਰ ਕੌਰ ਦੀ ਧੀ ਦੇ ਕਤਲ ਦਾ ਮਾਮਲਾ, ਨਾਨਕ ਨਾਮ ਲੇਵਾ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਚੁੱਕਿਆ ਮੁੱਦਾ

Bibi Jagir Kaur daughter murder case : ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਦੇ ਖਿਲਾਫ ਮੰਗ ਪੱਤਰ ਦਿੱਤਾ ਗਿਆ ਅਤੇ ਬੀਬੀ ਜਗੀਰ ਕੌਰ ਦੇ ਖਿਲਾਫ ਪੰਥ ਦੀਆਂ ਰਵਾਈਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਮੰਗ ਪੱਤਰ ਦੇਣ ਪਹੁੰਚੀ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸਾਲ 2000 ਦੇ ਵਿੱਚ ਬੀਬੀ ਜਗੀਰ ਕੌਰ ਦੀ ਧੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਸੀ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਜਵਾਈ ਕਮਲਜੀਤ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਲੰਬਾ ਸਮਾਂ ਕੇਸ ਚੱਲਣ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਬੀਬੀ ਜਗੀਰ ਕੌਰ ਨੂੰ ਸਜ਼ਾ ਸੁਣਾਈ ਗਈ ਸੀ।


ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਜਿੱਥੇ ਕਿ ਦੁਨਿਆਵੀਂ ਅਦਾਲਤ ਦੇ ਵਿੱਚ ਬੀਬੀ ਜਗੀਰ ਕੌਰ ਨੂੰ ਦੋਸ਼ੀ ਠਹਿਰਾ ਕੇ ਸਜ਼ਾ ਸੁਣਾਈ ਗਈ ਹੈ ਉੱਥੇ ਹੀ ਸਿੱਖਾਂ ਦੀ ਸਰਵ ਉੱਚ ਅਦਾਲਤ ਦੇ ਵਿੱਚ ਵੀ ਸਿੱਖ ਪੰਥ ਰਿਵਾਇਤਾਂ ਅਨੁਸਾਰ ਬੀਬੀ ਜਗੀਰ ਕੌਰ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ। ਸੰਗਤ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਪਹੁੰਚੇ ਸਨ ਅਤੇ ਅੱਜ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਕੱਤਰੇਤ ਨਾਲ ਮੁਲਾਕਾਤ ਕੀਤੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਉਹ ਜਥੇਦਾਰ ਸਾਹਿਬ ਨਾਲ ਵੀ ਮੁਲਾਕਾਤ ਜਰੂਰ ਕਰਨਗੇ ਅਤੇ ਬੀਬੀ ਜਗੀਰ ਕੌਰ ਖਿਲਾਫ ਕਾਰਵਾਈ ਦੀ ਮੰਗ ਕਰਨਗੇ।

ਇਹ ਵੀ ਪੜ੍ਹੋ : Amritsar News : ਨਸ਼ਾ ਵੇਚਣ ਤੋਂ ਰੋਕਣ ਦੀ ਮਿਲੀ ਸਜ਼ਾ ! ਨਿਹੰਗਾਂ ਦੇ ਬਾਣੇ ਵਿੱਚ ਆਏ ਮੁਲਜ਼ਮਾਂ ਨੇ ਨੌਜਵਾਨ ਦਾ ਵੱਢਿਆ ਗੁੱਟ

- PTC NEWS

Top News view more...

Latest News view more...

PTC NETWORK