ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ ਵੱਲੋਂ ਅਨੰਦ ਮੈਰਿਜ ਐਕਟ ਬਾਰੇ ਵੱਡਾ ਐਲਾਨ
ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਜੀ ਦੀਆਂ ਸਿਖਿਆਵਾਂ ‘ਤੇ ਚਲਣ ਦੀ ਅਪੀਲ ਕੀਤੀ।
ਭਗਵੰਤ ਮਾਨ ਨੇ ਇਕ ਅਹਿਮ ਐਲਾਨ ਕਰਦੇ ਹੋਏ ਕਿਹਾ ਹੈ ਕਿ ਹੁਣ ਵਿਆਹ ਅਨੰਦ ਮੈਰਿਜ ਐਕਟ ਤਹਿਤ ਰਜਿਸਟਰ ਹੋਣਗੇ। ਉਨ੍ਹਾਂ ਕਿਹਾ 2016 ‘ਚ ਅਨੰਦ ਮੈਰਿਜ ਐਕਟ ਦੀ ਨੋਟੀਫਿਕੇਸ਼ਨ ਤਾਂ ਜਾਰੀ ਹੋ ਗਿਆ ਸੀ ਪਰ ਉਹ ਲਾਗੂ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਨੰਦ ਮੈਰਿਜ ਐਕਟ ਪੂਰੀ ਤਰ੍ਹਾਂ ਲਾਗੂ ਕੀਤਾ ਜਾਏਗਾ।ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ “ਆਨੰਦ ਮੈਰਿਜ ਐਕਟ” ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ…
ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ… pic.twitter.com/2j1jMfX4uy
— Bhagwant Mann (@BhagwantMann) November 8, 2022
ਇਹ ਵੀ ਪੜ੍ਹੋ : ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ: ਮੋਦੀ
- PTC NEWS