Wed, Jan 15, 2025
Whatsapp

Farmers Ultimatum To Govt : ਸ਼ੰਭੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ; ਮੁੜ ਰੋਕੀਆਂ ਜਾਣਗੀਆਂ ਟ੍ਰੇਨਾਂ, ਇਸ ਦਿਨ ਜਾਮ ਕੀਤਾ ਜਾਵੇਗਾ ਰਾਜਪੁਰਾ ਦਾ ਗਗਨ ਚੌਕ

ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤੇ ਗਏ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਮਜ਼ਦੂਰ ਅਤੇ ਔਰਤਾਂ ਦਾ ਦੋਨਾਂ ਬਾਡਰਾਂ ਤੇ ਲੱਖਾਂ ਦਾ ਇੱਕਠ ਹੋਇਆ।

Reported by:  PTC News Desk  Edited by:  Aarti -- August 31st 2024 05:30 PM
Farmers Ultimatum To Govt : ਸ਼ੰਭੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ; ਮੁੜ ਰੋਕੀਆਂ ਜਾਣਗੀਆਂ ਟ੍ਰੇਨਾਂ, ਇਸ ਦਿਨ ਜਾਮ ਕੀਤਾ ਜਾਵੇਗਾ ਰਾਜਪੁਰਾ ਦਾ ਗਗਨ ਚੌਕ

Farmers Ultimatum To Govt : ਸ਼ੰਭੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ; ਮੁੜ ਰੋਕੀਆਂ ਜਾਣਗੀਆਂ ਟ੍ਰੇਨਾਂ, ਇਸ ਦਿਨ ਜਾਮ ਕੀਤਾ ਜਾਵੇਗਾ ਰਾਜਪੁਰਾ ਦਾ ਗਗਨ ਚੌਕ

Farmers Ultimatum To Govt : ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ ਹੋ ਗਏ। ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤੇ ਗਏ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਮਜ਼ਦੂਰ ਅਤੇ ਔਰਤਾਂ ਦਾ ਦੋਨਾਂ ਬਾਡਰਾਂ ਤੇ ਲੱਖਾਂ ਦਾ ਇੱਕਠ ਹੋਇਆ। 

ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਦਿੱਲੀ ਅੰਦੋਲਨ 1 ਦੌਰਾਨ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਓਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਮੁੰਡੇ ਅਸੀਸ਼ ਮਿਸ਼ਰਾ ਟੈਨੀ ਵੱਲੋਂ ਗੱਡੀ ਚਾੜ੍ਹ ਕੇ ਕਿਸਾਨ ਕਤਲ ਕੀਤੇ ਜਾਣ ਦੇ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2 ਘੰਟੇ ਦਾ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।


ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਦੋਵੇਂ ਮੋਰਚੇ ਸਾਂਝੀ ਕਨਵੈਨਸ਼ਨ ਕਰਕੇ, ਇਹਨਾਂ ਚੋਣਾਂ ਦੌਰਾਨ, ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਕੇ ਅਗਲੇ ਐਲਾਨ ਕੀਤੇ ਜਾਣਗੇ। ਓਹਨਾ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਦੋਲਨ ਵਿੱਚ ਮੁਢਲੀਆਂ ਸਹੂਲਤਾਂ ਜਿਵੇ ਸਿਹਤ ਸਹੂਲਤਾਂ, ਬਿਜਲੀ, ਪਾਣੀ, ਸਫ਼ਾਈ ਆਦਿ ਵੀ ਮੁਹਈਆ ਨਹੀਂ ਕਰਵਾ ਰਹੀ ਜਿਸ ਕਾਰਨ ਅੰਦੋਲਨਕਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਚਲਦੇ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਅਗਰ ਇਹ ਮਸਲੇ ਹੱਲ ਨਹੀਂ ਕੀਤੇ ਜਾਂਦੇ ਤਾਂ 14 ਸਤੰਬਰ ਨੂੰ ਰਾਜਪੁਰਾ ਦਾ ਗਗਨ ਚੌਕ ਜਾਮ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਪਰ ਸਰਕਾਰ ਨੂੰ ਅਪੀਲ ਕਰਨ ਦੇ ਬਾਵਜੂਦ ਕੰਮ ਨਾ ਹੋਣ ਕਾਰਨ ਅਸੀਂ ਮਜਬੂਰ ਹਾਂ, ਸੋ ਸਰਕਾਰ ਸਮਾਂ ਰਹਿੰਦੇ ਮੁਸ਼ਕਿਲ ਦਾ ਹੱਲ ਕਰੇ। 

ਕਾਬਿਲੇਗੌਰ ਹੈ ਕਿ ਪੰਜਾਬ ਦੇ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ 13 ਫਰਵਰੀ 2024 ਤੋਂ ਸੰਘਰਸ਼ 'ਤੇ ਹਨ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਕਿਸਾਨਾਂ ਨੇ ਪੰਜਾਬ ਵੱਲ ਸਰਹੱਦ 'ਤੇ ਪੱਕਾ ਮੋਰਚਾ ਬਣਾ ਲਿਆ। 

ਅਜਿਹੇ 'ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

- PTC NEWS

Top News view more...

Latest News view more...

PTC NETWORK