ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋਂ ਵੱਲੋਂ ਗ੍ਰਿਫ਼ਤਾਰ IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਉਸ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਖਾਰਜ ਦਿੱਤੀ ਹੈ।ਜ਼ਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਨੇ ਨਵਾਂਸ਼ਹਿਰ ਦੇ ਕਰਿਆਮ ਮਾਰਗ ’ਤੇ ਪਾਏ ਜਾਣ ਵਾਲੇ ਸੀਵਰੇਜ ਦੇ ਟੈਂਡਰ ਵਿੱਚ ਇੱਕ ਫੀਸਦੀ ਕਮਿਸ਼ਨ ਮੰਗਣ ਦੇ ਇਲਜ਼ਾਮ ਵਿੱਚ ਆਈਏਐਸ ਅਧਿਕਾਰੀ ਸੰਜੇ ਪੋਪਲੀ ਅਤੇ ਉਨ੍ਹਾਂ ਦੇ ਸਹਾਇਕ ਸਕੱਤਰ ਸੰਦੀਪ ਵਤਸ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ ਸੰਜੇ ਪੋਪਲੀ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਤਾਇਨਾਤ ਸਨ।ਦੱਸ ਦੇਈਏ ਕਿ ਪਿਛਲੇ ਸਾਲ ਜੂਨ ਵਿਚ ਪੰਜਾਬ ਵਿਜੀਲੈਂਸ ਦੀ ਟੀਮ ਨੇ ਆਈਏਐੱਸ ਅਧਿਕਾਰੀ ਸੰਜੇ ਪੋਪਲੀ ਦੀ ਸੈਕਟਰ-11 ਸਥਿਤ ਕੋਠੀ ’ਚ ਛਾਪੇਮਾਰੀ ਕਰ ਕੇ 12.5 ਕਿੱਲੋ ਸੋਨਾ, ਤਿੰਨ ਕਿੱਲੋ ਚਾਂਦੀ ਦੀਆਂ ਇੱਟਾਂ ਤੇ 3.5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤਾ ਸੀ।