ਰਾਹੁਲ ਗਾਂਧੀ ਨੂੰ ਗੁਜਰਾਤ ਹਾਈਕੋਰਟ ਤੋਂ ਵੱਡਾ ਝਟਕਾ, ਨਹੀਂ ਲੜ ਸਕਣਗੇ 2024 ਦੀ ਚੋਣ
Rahul Gandhi Defamation Case: ਰਾਹੁਲ ਗਾਂਧੀ ਨੂੰ ਗੁਜਰਾਤ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਮੋਦੀ ਸਰਨੇਮ ਨਾਲ ਜੁੜੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਉਨ੍ਹਾਂ ਦੀ ਨਜ਼ਰਸਾਨੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਹੇਠਲੀ ਅਦਾਲਤ ਦਾ ਉਨ੍ਹਾਂ ਨੂੰ ਦੋਸ਼ੀ ਠਹਿਰਾਉਣ ਦਾ ਹੁਕਮ ਸਹੀ ਹੈ ਅਤੇ ਉਸ ਹੁਕਮ ਵਿਚ ਦਖਲ ਦੇਣ ਦੀ ਕੋਈ ਲੋੜ ਨਹੀਂ ਹੈ।
ਸੈਸ਼ਨ ਕੋਰਟ ਵੱਲੋਂ 2 ਸਾਲ ਦੀ ਸਜ਼ਾ
ਅਦਾਲਤ ਨੇ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਘੱਟੋ-ਘੱਟ 10 ਅਪਰਾਧਿਕ ਮਾਮਲੇ ਪੈਂਡਿੰਗ ਹਨ। ਦੱਸ ਦੇਈਏ ਕਿ 'ਮੋਦੀ ਸਰਨੇਮ' ਟਿੱਪਣੀ ਦੇ ਖਿਲਾਫ ਮਾਣਹਾਨੀ ਦੇ ਮਾਮਲੇ 'ਚ ਰਾਹੁਲ ਗਾਂਧੀ ਨੂੰ ਸੈਸ਼ਨ ਕੋਰਟ ਨੇ ਦੋ ਸਾਲ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜ ਸਕਣਗੇ। ਇਸ ਫੈਸਲੇ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਹਮਣੇ ਸੁਪਰੀਮ ਕੋਰਟ ਜਾਣ ਦਾ ਰਸਤਾ ਬਚਿਆ ਹੈ।
ਕੀ ਹੈ ਇਹ ਮਾਮਲਾ ਹੈ
ਦੱਸ ਦੇਈਏ ਕਿ 2019 ਦੀਆਂ ਆਮ ਚੋਣਾਂ ਨੂੰ ਲੈ ਕੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ 'ਮੋਦੀ ਸਰਨੇਮ' 'ਤੇ ਟਿੱਪਣੀ ਕੀਤੀ ਸੀ। ਇਸ ਟਿੱਪਣੀ ਨੂੰ ਇਤਰਾਜ਼ਯੋਗ ਮੰਨਦੇ ਹੋਏ ਗੁਜਰਾਤ ਦੇ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਨੇ ਉਨ੍ਹਾਂ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।
23 ਮਾਰਚ 2023 ਨੂੰ ਸੂਰਤ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ। ਹਾਲਾਂਕਿ ਇਸ ਫੈਸਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਇਸ ਦੇ ਦੂਜੇ ਦਿਨ 24 ਮਾਰਚ ਨੂੰ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ।
25 ਮਾਰਚ ਨੂੰ ਰਾਹੁਲ ਗਾਂਧੀ ਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ ਅਤੇ 27 ਮਾਰਚ ਨੂੰ ਉਨ੍ਹਾਂ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਨੋਟਿਸ ਮਿਲਿਆ। ਉਨ੍ਹਾਂ ਨੇ 22 ਅਪ੍ਰੈਲ 2023 ਨੂੰ ਬੰਗਲਾ ਖਾਲੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਸੰਨੀ ਦਿਓਲ ਨਹੀਂ ਇਹ ਸ਼ਖਸ 'ਗਦਰ' ਦਾ ਅਸਲੀ 'ਤਾਰਾ ਸਿੰਘ'; ਜਾਣੋ ਕੌਣ ਸੀ ਬੂਟਾ ਸਿੰਘ ਅਤੇ ਉਸਦੀ ਅਸਲ ਕਹਾਣੀ
- With inputs from agencies