Punjab Government Non Existent Department : ਪੰਜਾਬ ਸਰਕਾਰ ਦਾ 'ਭੂਤੀਆ ਵਿਭਾਗ' ; ਸੱਤਾ ਦੇ ਨਸ਼ੇ ਕਾਰਨ 20 ਮਹੀਨਿਆਂ ਬਾਅਦ ਖੁੱਲ੍ਹੀ ਮਾਨ ਸਰਕਾਰ ਦੀ ਜਾਗ, ਜਾਣੋ ਕਿਸ ਨੂੰ ਬਣਾਇਆ ਸੀ ਮੰਤਰੀ
Punjab Government Non Existent Department : ਪੰਜਾਬ ਵਿੱਚ ਇੱਕ ਸੀਨੀਅਰ ਮੰਤਰੀ ਨੂੰ ਦਿੱਤਾ ਗਿਆ ਵਿਭਾਗ ਮੌਜੂਦ ਹੀ ਨਹੀਂ ਸੀ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਨੂੰ ਇਸ ਬਾਰੇ 20 ਮਹੀਨਿਆਂ ਬਾਅਦ ਪਤਾ ਲੱਗਾ। ਜਿਸ ਤੋਂ ਬਾਅਦ ਇਸ ਵਿਭਾਗ ਨੂੰ ਖਤਮ ਕਰ ਦਿੱਤਾ ਗਿਆ ਹੈ। ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਅਧਿਕਾਰਤ ਤੌਰ 'ਤੇ ਮੰਨਿਆ ਹੈ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਮੌਜੂਦ ਨਹੀਂ ਸੀ।
ਮਿਲੀ ਜਾਣਕਾਰੀ ਮੁਤਾਬਿਕ ਪ੍ਰਸ਼ਾਸਕੀ ਸੁਧਾਰ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ, ਜਿਸ ਕਾਰਨ ਉਨ੍ਹਾਂ ਦਾ ਵਿਭਾਗ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਫੈਸਲਾ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਹੀ ਲਿਆ ਗਿਆ ਹੈ। ਹੁਣ ਕੁਲਦੀਪ ਸਿੰਘ ਧਾਲੀਵਾਲ ਸਿਰਫ਼ ਐਨਆਰਆਈ ਮਾਮਲਿਆਂ ਦੇ ਮੰਤਰੀ ਹੋਣਗੇ।
' ਨਾ ਕੋਈ ਸਟਾਫ ਨਾ ਹੀ ਕਦੇ ਹੋਈ ਕੋਈ ਮੀਟਿੰਗ'
ਧਾਲੀਵਾਲ ਨੇ ਸ਼ੁਰੂ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਦਾ ਵਿਭਾਗ ਵੀ ਸੰਭਾਲਿਆ ਸੀ, ਪਰ ਮਈ 2023 ਵਿੱਚ ਕੈਬਨਿਟ ਫੇਰਬਦਲ ਦੌਰਾਨ ਉਨ੍ਹਾਂ ਤੋਂ ਇਹ ਚਾਰਜ ਖੋਹ ਲਿਆ ਗਿਆ। ਉਸ ਸਮੇਂ ਉਨ੍ਹਾਂ ਨੂੰ ਪ੍ਰਸ਼ਾਸਕੀ ਸੁਧਾਰ ਵਿਭਾਗ ਵੀ ਅਲਾਟ ਕੀਤਾ ਗਿਆ ਸੀ। ਸਤੰਬਰ 2024 ਦੇ ਕੈਬਨਿਟ ਫੇਰਬਦਲ ਵਿੱਚ ਵੀ ਉਨ੍ਹਾਂ ਕੋਲ ਇਹ ਵਿਭਾਗ ਸੀ। ਹਾਲਾਂਕਿ, ਸਰਕਾਰੀ ਸੂਤਰਾਂ ਅਨੁਸਾਰ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ ਮੰਤਰੀ ਕੁਲਦੀਪ ਧਾਲੀਵਾਲ ਨੂੰ ਨਾ ਤਾਂ ਕੋਈ ਸਟਾਫ਼ ਅਲਾਟ ਕੀਤਾ ਗਿਆ ਸੀ ਅਤੇ ਨਾ ਹੀ ਇਸ ਵਿਭਾਗ ਦੀ ਕੋਈ ਮੀਟਿੰਗ ਹੋਈ ਸੀ।
23 ਸਤੰਬਰ ਨੂੰ ਮੰਤਰੀ ਮੰਡਲ ਵਿੱਚ ਹੋਇਆ ਸੀ ਵੱਡਾ ਫੇਰਬਦਲ
ਪੰਜਾਬ ਸਰਕਾਰ ਨੇ 23 ਸਤੰਬਰ ਨੂੰ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਸੀ ਅਤੇ ਪੰਜ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਸੀ। ਧਾਲੀਵਾਲ ਤੋਂ ਹੁਣ ਤੱਕ ਕੁੱਲ ਤਿੰਨ ਵਿਭਾਗ ਵਾਪਸ ਲਏ ਗਏ ਹਨ। ਇਸ ਤੋਂ ਪਹਿਲਾਂ, ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੀ ਉਨ੍ਹਾਂ ਤੋਂ ਵਾਪਸ ਲੈ ਲਏ ਗਏ ਸਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਪ੍ਰਸ਼ਾਸਕੀ ਸੁਧਾਰ ਵਿਭਾਗ ਹੁਣ ਮੌਜੂਦ ਨਹੀਂ ਹੈ।
23 ਸਤੰਬਰ ਨੂੰ ਮੰਤਰੀ ਮੰਡਲ ਵਿੱਚ ਹੋਇਆ ਸੀ ਵੱਡਾ ਫੇਰਬਦਲ
ਪੰਜਾਬ ਸਰਕਾਰ ਨੇ 23 ਸਤੰਬਰ ਨੂੰ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਸੀ ਅਤੇ ਪੰਜ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਸੀ। ਧਾਲੀਵਾਲ ਤੋਂ ਹੁਣ ਤੱਕ ਕੁੱਲ ਤਿੰਨ ਵਿਭਾਗ ਵਾਪਸ ਲਏ ਗਏ ਹਨ। ਇਸ ਤੋਂ ਪਹਿਲਾਂ, ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੀ ਉਨ੍ਹਾਂ ਤੋਂ ਵਾਪਸ ਲੈ ਲਏ ਗਏ ਸਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਪ੍ਰਸ਼ਾਸਕੀ ਸੁਧਾਰ ਵਿਭਾਗ ਹੁਣ ਮੌਜੂਦ ਨਹੀਂ ਹੈ।
ਖੈਰ ਹੁਣ ਇਹ ਮਾਮਲਾ ਵਿਰੋਧੀਆਂ ਦੇ ਨਿਸ਼ਾਨੇ ’ਤੇ ਵੀ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਝੇ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿਛਲੇ 20 ਮਹੀਨਿਆਂ ਤੋਂ ਇੱਕ ਅਜਿਹੇ ਮਹਿਕਮੇ ਦੇ ਮੰਤਰੀ ਬਣੇ ਰਹੇ ਜੋ ਅਸਲੀਅਤ ਵਿੱਚ ਪੰਜਾਬ ਸਰਕਾਰ ਦਾ ਮਹਿਕਮਾ ਹੀ ਨਹੀਂ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਘੇਰਦੇ ਹੋਏ ਕਿਹਾ ਕਿ ਇੰਨੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਲਈ ਨਾ ਤਾਂ ਕੋਈ ਪੈਸਾ ਲੱਗਿਆ ਅਤੇ ਨਾ ਹੀ ਕੋਈ ਸੁਧਾਰ ਹੋਇਆ ਬਸ ਖਾਦੀ ਪੀਤੀ ਵਿੱਚ ਮੁੱਖ ਮੰਤਰੀ ਸਾਬ ਜਿਹੜਾ ਮਰਜ਼ੀ ਮਹਿਕਮਾ ਅਲਾਟ ਕਰ ਦਿੰਦੇ ਹਨ ਅਤੇ ਇਹ ਵੀ ਨਹੀਂ ਪਤਾ ਹੁੰਦਾ ਕਿ ਇਹ ਮਹਿਕਮਾ ਸਾਡੇ ਕੋਲ ਹੈ ਜਾਂ ਨਹੀਂ।
ਕਾਬਿਲੇਗੌਰ ਹੈ ਕਿ ਮੰਤਰੀ ਧਾਲੀਵਾਲ ਤੋਂ ਹੁਣ ਤੱਕ ਕੁੱਲ ਤਿੰਨ ਵਿਭਾਗ ਵਾਪਿਸ ਲਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੀ ਉਨ੍ਹਾਂਤੋਂ ਵਾਪਿਸ ਲਿਆ ਜਾ ਚੁੱਕਿਆ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ ਪ੍ਰਸ਼ਾਸਨਿਕ ਸੁਧਾਨ ਵਿਭਾਗ ਹੁਣ ਹੋਂਦ ’ਚ ਨਹੀਂ ਹੈ।
ਇਹ ਵੀ ਪੜ੍ਹੋ : Dallewal Statement On Meeting : ਕੇਂਦਰ ਸਰਕਾਰ ਨਾਲ ਮੀਟਿੰਗ ’ਚ ਸ਼ਾਮਲ ਹੋਣ ਤੋਂ ਪਹਿਲਾਂ ਡੱਲੇਵਾਲ ਦਾ ਵੱਡਾ ਬਿਆਨ, ਕਿਹਾ...
- PTC NEWS