ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਭੰਗ, ਰਾਜਪਾਲ ਵੱਲੋਂ ਨਾਮਜ਼ਦਗੀ ਦਾ ਸੱਦਾ
ਲਾਹੌਰ : ਪਾਕਿਸਤਾਨ ਦੇ ਸੂਬੇ ਪੰਜਾਬ ਦੀ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਪੰਜਾਬ ਦੇ ਰਾਜਪਾਲ ਬਲੀਗੁਰ ਰਹਿਮਾਨ ਨੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਦੀ ਸਲਾਹ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ। ਇਲਾਹੀ ਨੇ ਵੀਰਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਚੇਅਰਮੈਨ ਇਮਰਾਨ ਖਾਨ ਦੀ ਇੱਛਾ 'ਤੇ ਵਿਧਾਨ ਸਭਾ ਨੂੰ ਭੰਗ ਕਰਨ ਦਾ ਸੁਝਾਅ ਭੇਜਿਆ ਸੀ। ਇਲਾਹੀ ਨੇ ਵੀਰਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਦੀ 'ਇੱਛਾ' ਅਨੁਸਾਰ ਵਿਧਾਨ ਸਭਾ ਨੂੰ ਭੰਗ ਕਰਨ ਦਾ ਸੁਝਾਅ ਭੇਜਿਆ ਸੀ।
ਰਾਜਪਾਲ ਨੇ ਇਸ ਸਲਾਹ ਉਤੇ ਦਸਤਖ਼ਤ ਨਹੀਂ ਕੀਤੇ। ਇਸ ਤੋਂ ਬਾਅਦ ਸੰਵਿਧਾਨ ਮੁਤਾਬਕ ਰਾਜਪਾਲ ਨੂੰ ਸਲਾਹ ਭੇਜੇ ਜਾਣ ਤੋਂ 48 ਘੰਟੇ ਮਗਰੋਂ ਵਿਧਾਨ ਸਭਾ ਭੰਗ ਕਰ ਦਿੱਤੀ ਗਈ। ਰਾਜਪਾਲ ਨੇ ਟਵੀਟ ਕੀਤਾ, ''ਮੈਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਪ੍ਰਕਿਰਿਆ ਦਾ ਹਿੱਸਾ ਨਾ ਬਣਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਬਜਾਏ, ਮੈਂ ਸੰਵਿਧਾਨ ਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਵਾਂਗਾ। ਅਜਿਹਾ ਕਰਨ ਨਾਲ ਕਿਸੇ ਵੀ ਕਾਨੂੰਨੀ ਪ੍ਰਕਿਰਿਆ 'ਚ ਰੁਕਾਵਟ ਨਹੀਂ ਆਵੇਗੀ ਕਿਉਂਕਿ ਸੰਵਿਧਾਨ ਇਸ ਸਬੰਧ 'ਚ ਅਗਲੀ ਪ੍ਰਕਿਰਿਆ ਨੂੰ ਸਪੱਸ਼ਟ ਤੌਰ 'ਤੇ ਨਿਰਧਾਰਤ ਕਰਦਾ ਹੈ।'' ਰਹਿਮਾਨ ਨੇ ਕਾਰਜਕਾਰੀ ਮੁੱਖ ਮੰਤਰੀ ਦੀ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਮੁੱਖ ਮੰਤਰੀ ਇਲਾਹੀ ਤੇ ਪੰਜਾਬ ਵਿਧਾਨ 'ਚ ਵਿਰੋਧੀ ਧਿਰ ਦੇ ਨੇਤਾ ਹਮਜ਼ਾ ਸ਼ਾਹਬਾਜ਼ (ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਪੁੱਤਰ) ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਨੂੰ 17 ਜਨਵਰੀ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਆਖਿਆ ਗਿਆ ਹੈ।
ਇਹ ਵੀ ਪੜ੍ਹੋ : ਭਾਰਤੀ ਸੈਨਾ ਦਿਵਸ : ਫ਼ੌਜ ਦੀਆਂ ਗੌਰਵਮਈ ਉਪਲਬੱਧੀਆਂ ਨੂੰ ਯਾਦ ਕਰ ਰਿਹੈ ਪੂਰਾ ਦੇਸ਼
ਕਾਬਿਲੇਗੌਰ ਹੈ ਕਿ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਖੈਬਰ ਪਖਤੂਨਖਵਾ ਵਿਧਾਨ ਸਭਾ ਨੂੰ ਵੀ ਕੁਝ ਦਿਨਾਂ 'ਚ ਭੰਗ ਕਰ ਦਿੱਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਪੀਐਮਐਲਐਨ ਦੀ ਅਗਵਾਈ ਵਾਲੀ ਫੈਡਰਲ ਸਰਕਾਰ ਨੂੰ ਸਨੈਪ ਪੋਲ ਬੁਲਾਉਣ ਲਈ ਉਕਸਾਉਣਾ ਹੈ। ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਤਾਜ਼ਾ ਚੋਣਾਂ ਹੀ ਦੇਸ਼ ਨੂੰ ਮਾਲੀ ਸੰਕਟ ਵਿਚੋਂ ਬਾਹਰ ਕੱਢ ਸਕਦੀਆਂ ਹਨ। ਫੈਡਰਲ ਸਰਕਾਰ ਜ਼ੋਰ ਦੇ ਰਹੀ ਹੈ ਕਿ ਅਗਸਤ 'ਚ ਸਰਕਾਰ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਆਮ ਚੋਣਾਂ ਕਰਵਾਈਆਂ ਜਾਣਗੀਆਂ।
- PTC NEWS