ਵੱਡਾ ਖ਼ੁਲਾਸਾ! ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਆਰੋਪੀ ਨਿਖਿਲ ਗੁਪਤਾ ਦੇ ਸੰਪਰਕ 'ਚ ਭਾਰਤ
ਨਵੀਂ ਦਿੱਲੀ: ਭਾਰਤ ਨੇ ਦੱਸਿਆ ਕਿ ਨਿਖਿਲ ਗੁਪਤਾ ਜੋ ਕਿ ਚੈੱਕ ਗਣਰਾਜ ਦੀ ਜੇਲ੍ਹ ਵਿੱਚ ਬੰਦ ਹੈ, ਨੂੰ ਘੱਟੋ-ਘੱਟ ਤਿੰਨ ਮੌਕਿਆਂ 'ਤੇ ਕੌਂਸਲਰ ਪਹੁੰਚ ਦਿੱਤੀ ਗਈ ਸੀ।
ਵੱਖਵਾਦੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਆਰੋਪ 'ਚ ਚੈੱਕ ਗਣਰਾਜ ਦੀ ਜੇਲ 'ਚ ਬੰਦ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਲੈ ਕੇ ਭਾਰਤ ਸਰਕਾਰ ਨੇ ਵੱਡਾ ਖੁਲਾਸਾ ਕੀਤਾ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਆਪਣੇ ਨਾਗਰਿਕ ਦੇ ਸੰਪਰਕ ਵਿੱਚ ਹੈ।
ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਨਿਖਿਲ ਗੁਪਤਾ ਨੂੰ ਘੱਟੋ-ਘੱਟ ਤਿੰਨ ਵਾਰ ਕੌਂਸਲਰ ਪਹੁੰਚ ਦਿੱਤੀ ਗਈ ਹੈ।
ਅਮਰੀਕਾ ਨੇ ਇਕ ਭਾਰਤੀ ਅਧਿਕਾਰੀ ਦੇ ਆਦੇਸ਼ 'ਤੇ ਖਾਲਿਸਤਾਨੀ ਸਮਰਥਕ ਅਤੇ ਅਮਰੀਕਾ ਦੇ ਨਾਗਰਿਕ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ ਸੀ।
ਇਹ ਵੀ ਪੜ੍ਹੋ: ਜਾਣੋ ਕੌਣ ਹੈ ਨਿਖਿਲ ਗੁਪਤਾ ਜਿਸ ’ਤੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦਾ ਲੱਗਿਆ ਇਲਜ਼ਾਮ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, "ਇੱਕ ਭਾਰਤੀ ਨਾਗਰਿਕ ਇਸ ਸਮੇਂ ਚੈੱਕ ਅਧਿਕਾਰੀਆਂ ਦੀ ਹਿਰਾਸਤ ਵਿੱਚ ਹੈ ਅਤੇ ਅਮਰੀਕਾ ਨੂੰ ਹਵਾਲਗੀ ਦੀ ਬੇਨਤੀ ਕੀਤੀ ਗਈ ਹੈ। ਜੋ ਕਿ ਲੰਬਿਤ ਹੈ। ਸਾਨੂੰ ਘੱਟੋ-ਘੱਟ ਤਿੰਨ ਮੌਕਿਆਂ 'ਤੇ ਕੌਂਸਲਰ ਪਹੁੰਚ ਮਿਲੀ ਹੈ, ਜਿਸ ਬਾਰੇ ਮੈਂ ਜਾਣੂ ਹਾਂ। ਅਸੀਂ ਲੋੜ ਅਨੁਸਾਰ ਵਿਅਕਤੀ ਨੂੰ ਲੋੜੀਂਦੀ ਕੌਂਸਲਰ ਸਹਾਇਤਾ ਪ੍ਰਦਾਨ ਕਰ ਰਹੇ ਹਾਂ।"
ਅਮਰੀਕਾ 'ਚ ਭਾਰਤੀ ਅਧਿਕਾਰੀ ਵੱਲੋਂ ਵੱਖਵਾਦੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗਣ ਤੋਂ ਬਾਅਦ ਪੀ.ਐਮ. ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਪ.ਐਮ. ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ 'ਤੇ ਇਸ 'ਤੇ ਵਿਚਾਰ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਘਟਨਾਵਾਂ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ। ਬ੍ਰਿਟਿਸ਼ ਅਖ਼ਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਦਿੱਤੇ ਇੰਟਰਵਿਊ 'ਚ ਪੀ.ਐਮ. ਮੋਦੀ ਨੇ ਸਾਫ਼ ਕਿਹਾ ਕਿ ਜੇਕਰ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ 'ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ਾਂ 'ਚ ਮੌਜੂਦ ਕੁਝ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ
ਆਪਣੀ ਭਾਰਤ ਫੇਰੀ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੇ ਚੋਟੀ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਹਨ ਫਾਈਨਰ ਨੇ ਨਵੀਂ ਦਿੱਲੀ ਕੋਲ ਅਮਰੀਕੀ ਧਰਤੀ 'ਤੇ ਇੱਕ ਸਿੱਖ ਵੱਖਵਾਦੀ ਸਮਰਥਕ ਨੂੰ ਮਾਰਨ ਦੀ ਅਸਫਲ ਸਾਜ਼ਿਸ਼ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਇਸ ਮਾਮਲੇ ਵਿੱਚ ਕਥਿਤ ਭਾਰਤੀ ਸਬੰਧਾਂ ਦੀ ਜਾਂਚ ਲਈ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਜ਼ਿੰਮੇਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਜਵਾਬਦੇਹ ਠਹਿਰਾਉਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ
-