Wed, Nov 13, 2024
Whatsapp

ਬਿਕਰਮ ਮਜੀਠੀਆ ਦਾ 'ਆਪ' ਸਰਕਾਰ 'ਤੇ ਨਿਸ਼ਾਨਾ, ਭਗਵੰਤ ਮਾਨ ਨੂੰ ਦੱਸਿਆ ਜੋਕਰ

Reported by:  PTC News Desk  Edited by:  Jasmeet Singh -- November 10th 2022 05:24 PM
ਬਿਕਰਮ ਮਜੀਠੀਆ ਦਾ 'ਆਪ' ਸਰਕਾਰ 'ਤੇ ਨਿਸ਼ਾਨਾ, ਭਗਵੰਤ ਮਾਨ ਨੂੰ ਦੱਸਿਆ ਜੋਕਰ

ਬਿਕਰਮ ਮਜੀਠੀਆ ਦਾ 'ਆਪ' ਸਰਕਾਰ 'ਤੇ ਨਿਸ਼ਾਨਾ, ਭਗਵੰਤ ਮਾਨ ਨੂੰ ਦੱਸਿਆ ਜੋਕਰ

ਨਵੀਨ ਸ਼ਰਮਾ, (ਲੁਧਿਆਣਾ, 10 ਨਵੰਬਰ): ਲੁਧਿਆਣਾ ਪਹੁੰਚੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ 'ਆਪ' ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੁਜਰਾਤ ਅਤੇ ਹਿਮਾਚਲ 'ਚ ਵਿਅਸਤ ਨੇ ਤੇ ਉਹ ਇੱਕ ਜੋਕਰ ਦੀ ਤਰ੍ਹਾਂ ਭੰਗੜੇ ਪਾ ਰਹੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਹੀ ਮਾੜੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਸ ਤਰਫ਼ 'ਤੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਰੋਜ਼ ਹੀ ਗੈਂਗਸਟਰ ਲੋਕਾਂ ਨੂੰ ਮਾਰ ਕੇ ਫੇਸਬੁੱਕ 'ਤੇ ਪੋਸਟ ਪਾ ਦਿੰਦੇ ਨੇ ਜਿਸ ਨੂੰ ਲੈ ਕੇ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। 


ਇਸ ਦੌਰਾਨ ਉਨ੍ਹਾਂ ਸੁਧੀਰ ਸੂਰੀ ਅਤੇ ਕੋਟਕਪੂਰਾ ਗੋਲੀ ਕਾਂਡ ਤੋਂ ਇਲਾਵਾ ਸਿੱਧੂ ਮੂਸੇਵਾਲੇ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਦੇਸ਼ ਨੂੰ ਛੱਡਣ ਦੀ ਗੱਲ ਕਹਿ ਰਹੇ ਨੇ ਜੋ ਸਿੱਧੇ ਤੌਰ 'ਤੇ ਸਰਕਾਰ 'ਤੇ ਸਵਾਲੀਆ ਚਿੰਨ੍ਹ ਹੈ। ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੌਕਰ ਦੱਸਿਆ ਹੈ ਅਤੇ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਗੁਜਰਾਤ ਦੇ ਵਿੱਚ ਜੋਕਰ ਦੀ ਤਰ੍ਹਾਂ ਭੰਗੜੇ ਪਾ ਰਿਹਾ ਹੈ।

ਐੱਸਜੀਪੀਸੀ ਚੋਣਾਂ ਨੂੰ ਲੈ ਕੇ ਵੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਜਿਸ ਦੇ ਮੈਂਬਰਾਂ ਨੇ ਖਰੇ ਉਤਰਦੇ ਹੋਏ ਆਪਣਾ ਪ੍ਰਧਾਨ ਚੁਣਿਆ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਤਾਕਤਾਂ ਦੇ ਵੱਲੋਂ ਮੈਂਬਰਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਾਰਗਰ ਸਾਬਤ ਨਾ ਹੋਣ 'ਤੇ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ।  

ਇਹ ਵੀ ਪੜ੍ਹੋ: 'ਆਪ' ਵਿਧਾਇਕ ਕੁੰਵਰ ਪ੍ਰਤਾਪ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ, ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

ਇਸ ਤੋਂ ਇਲਾਵਾ ਅਕਾਲੀ ਆਗੂ ਨੇ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਇਸ਼ਤਿਹਾਰ 'ਤੇ ਲਗਾਏ ਜਾ ਰਹੇ ਪੈਸਿਆਂ ਨੂੰ ਲੈ ਕੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਦੀ ਨਾਜਾਇਜ਼ ਵਰਤੋਂ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇਸ਼ਤਿਹਾਰ ਗੁਜਰਾਤ ਹਿਮਾਚਲ ਅਤੇ ਹੋਰਨਾਂ ਸੂਬਿਆਂ 'ਚ ਦਿੱਤੇ ਜਾ ਰਹੇ ਹਨ। ਡੇਰਾ ਮੁਖੀ 'ਤੇ ਪੁੱਛੇ ਗਏ ਸਵਾਲ 'ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਰਾਮ ਰਹੀਮ ਇੱਕ ਡਿਫਾਲਟਰ ਹੈ।

- PTC NEWS

Top News view more...

Latest News view more...

PTC NETWORK