Bikram Singh Majithia News : ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ,ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਰੱਖਿਆ ਬਰਕਰਾਰ
Bikram Singh Majithia News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਡਰੱਗ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਉੱਚ ਅਦਾਲਤ ਨੇ ਬਰਕਰਾਰ ਰੱਖਿਆ ਹੈ।
ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਅਰਵਿੰਦ ਕੁਮਾਰ ਦੇ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 2022 ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ।
- PTC NEWS