Mon, Jan 6, 2025
Whatsapp

Delhi Assembly Election : BJP ਨੇ ਪਹਿਲੀ ਸੂਚੀ ਕੀਤੀ ਜਾਰੀ, ਕੇਜਰੀਵਾਲ ਖਿਲਾਫ਼ ਪ੍ਰਵੇਸ਼ ਵਰਮਾ ਲੜਨਗੇ ਚੋਣ

Delhi Assembly Election : BJP ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਖਿਲਾਫ ਕਾਲਕਾਜੀ ਸੀਟ ਤੋਂ ਰਮੇਸ਼ ਵਿਧੂਰੀ ਨੂੰ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੂੰ ਬਿਜਵਾਸਨ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- January 04th 2025 01:20 PM -- Updated: January 04th 2025 01:32 PM
Delhi Assembly Election : BJP ਨੇ ਪਹਿਲੀ ਸੂਚੀ ਕੀਤੀ ਜਾਰੀ, ਕੇਜਰੀਵਾਲ ਖਿਲਾਫ਼ ਪ੍ਰਵੇਸ਼ ਵਰਮਾ ਲੜਨਗੇ ਚੋਣ

Delhi Assembly Election : BJP ਨੇ ਪਹਿਲੀ ਸੂਚੀ ਕੀਤੀ ਜਾਰੀ, ਕੇਜਰੀਵਾਲ ਖਿਲਾਫ਼ ਪ੍ਰਵੇਸ਼ ਵਰਮਾ ਲੜਨਗੇ ਚੋਣ

Delhi Assembly Election : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ 29 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਸੂਚੀ ਵਿੱਚ ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਸਾਬਕਾ ਲੋਕ ਸਭਾ ਮੈਂਬਰ ਪ੍ਰਵੇਸ਼ ਵਰਮਾ ਨੂੰ ਟਿਕਟ ਦਿੱਤੀ ਹੈ।



ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਖਿਲਾਫ ਕਾਲਕਾਜੀ ਸੀਟ ਤੋਂ ਰਮੇਸ਼ ਵਿਧੂਰੀ ਨੂੰ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਕੈਲਾਸ਼ ਗਹਿਲੋਤ ਨੂੰ ਬਿਜਵਾਸਨ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਆਦਰਸ਼ ਨਗਰ ਤੋਂ ਰਾਜਕੁਮਾਰ ਭਾਟੀਆ, ਬਡਾਲੀ ਤੋਂ ਦੀਪਕ ਚੌਧਰੀ, ਰਿਠਾਲਾ ਤੋਂ ਕੁਲਵੰਤ ਰਾਣਾ, ਨੰਗਲੋਈ ਜਾਟ ਤੋਂ ਮਨੋਜ ਸ਼ੌਕੀਨ, ਮੰਗੋਲਪੁਰੀ ਤੋਂ ਰਾਜ ਕੁਮਾਰ ਚੌਹਾਨ, ਰੋਹਿਣੀ ਤੋਂ ਵਿਜੇਂਦਰ ਗੁਪਤਾ, ਸ਼ਾਲੀਬਾਗ ਤੋਂ ਰੇਖਾ ਗੁਪਤਾ, ਮਾਡਲ ਟਾਊਨ ਤੋਂ ਅਸ਼ੋਕ ਗੋਇਲ, ਦੁਸ਼ਯੰਤ ਟਾਊਨ ਤੋਂ ਐੱਸ. ਕਰੋਲ ਬਾਗ ਤੋਂ ਕੁਮਾਰ, ਪਟੇਲ ਨਗਰ ਤੋਂ ਰਾਜਕੁਮਾਰ ਆਨੰਦ, ਰਾਜੌਰੀ ਗਾਰਡਨ ਤੋਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਜਨਕਪੁਰੀ ਤੋਂ ਆਸ਼ੀਸ਼ ਸੂਦ ਦੇ ਨਾਂ ਸ਼ਾਮਲ ਹਨ।

- PTC NEWS

Top News view more...

Latest News view more...

PTC NETWORK