Punjab ByElection News : BJP ਨੇ ਕਾਂਗਰਸੀ ਉਮੀਦਵਾਰ ਦੀ ਪੈਸੇ ਵੰਡਣ ਦੀ ਵੀਡੀਓ ਕੀਤੀ ਵਾਇਰਲ, ECI ਨੂੰ ਸ਼ਿਕਾਇਤ
Kuldeep Singh Kaka Dhillon Viral Video : ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਚਾਰੇ ਹਲਕਿਆਂ ਵਿੱਚ ਪੰਜਾਬ ਦੀਆ ਮੁੱਖ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇੱਕ-ਦੂਜੇ 'ਤੇ ਹਮਲਾਵਰ ਰਵੱਈਆ ਅਪਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਦੀ ਇੱਕ ਵੀਡੀਓ ਨੂੰ ਲੈ ਕੇ ਹੈ, ਜਿਸ ਦੀ ਭਾਜਪਾ ਵੱਲੋਂ ਮੁੱਖ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਹੈ ਕਿ ਇਸ ਵਿੱਚ ਉਮੀਦਵਾਰ ਨੇ ਸਿੱਧੇ ਤੌਰ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
ਭਾਜਪਾ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਐਕਸ 'ਤੇ ਇਹ ਵੀਡੀਓ ਸਾਂਝੀ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਿਆ, ''ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਕਾ ਢਿੱਲੋਂ ਦੀ ਇੱਕ ਵੀਡੀਓ ਵਿਖਾਈ ਦੇ ਰਹੀ ਹੈ, ਜਿਸ ਵਿੱਚ ਕਾਕਾ ਢਿੱਲੋਂ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਐਮ.ਪੀ. ਚਰਨਜੀਤ ਸਿੰਘ ਚੰਨੀ ਨਾਲ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਹ ਦੋਵੇਂ ਪੈਸੇ ਵੰਡ ਰਹੇ ਹਨ, ਜੋ ਕਿ ਚੋਣ ਜ਼ਾਬਤੇ ਦੀ ਸਿੱਧੀ ਉਲੰਘਣਾ ਹੈ।''
ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਾਕਾ ਢਿੱਲੋਂ ਪਹਿਲਾਂ ਇੱਕ ਸਮਰਥਕ ਨੂੰ ਗਲੇ ਮਿਲ ਰਹੇ ਹਨ, ਜਦਕਿ ਇਸ ਤੋਂ ਬਾਅਦ ਉਹ ਇੱਕ ਔਰਤ ਨੂੰ ਹੱਥ ਵਿੱਚ ਕੁੱਝ ਫੜਾ ਰਹੇ ਹਨ, ਜਿਸ ਬਾਰੇ ਭਾਜਪਾ ਵੱਲੋਂ ਪੈਸੇ ਵੰਡਣ ਦਾ ਦਾਅਵਾ ਕਰਦੇ ਹੋਏ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।.@ECISVEEP A video shows Congress candidate from Barnala @KuldeepDhillon9 (Kala Dhillon)with ex-CM @CHARANJITCHANNI & @INCPunjab MP frm Jalandhar distributing money-clearly violating the election code of conduct
Strict action must be taken against these leaders to ensure fairness pic.twitter.com/w1l78Udgl1 — Pritpal Singh Baliawal (@PritpalBaliawal) November 13, 2024
ਭਾਜਪਾ ਆਗੂ ਨੇ ਚੋਣ ਕਮਿਸ਼ਨ ਕੋਲੋਂ ਵੀਡੀਓ ਵਿਚਲੇ ਦੋਵਾਂ ਆਗੂਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
- PTC NEWS