Thu, Oct 24, 2024
Whatsapp

Satkar Kaur Gehri : ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਡਰੱਗ ਮਾਮਲੇ 'ਚ ਗ੍ਰਿਫ਼ਤਾਰ, ਆਈਜੀ ਨੇ ਕੀਤੇ ਵੱਡੇ ਖੁਲਾਸੇ

Former MLA Satkar Kaur Gehri Arrested : ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- October 23rd 2024 09:12 PM -- Updated: October 23rd 2024 09:32 PM
Satkar Kaur Gehri : ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਡਰੱਗ ਮਾਮਲੇ 'ਚ ਗ੍ਰਿਫ਼ਤਾਰ, ਆਈਜੀ ਨੇ ਕੀਤੇ ਵੱਡੇ ਖੁਲਾਸੇ

Satkar Kaur Gehri : ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਡਰੱਗ ਮਾਮਲੇ 'ਚ ਗ੍ਰਿਫ਼ਤਾਰ, ਆਈਜੀ ਨੇ ਕੀਤੇ ਵੱਡੇ ਖੁਲਾਸੇ

Former MLA Satkar Kaur Gehri Arrested : ਪੰਜਾਬ ਪੁਲਿਸ ਨੇ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਕੀਤੀ ਹੈ। ਉਨ੍ਹਾਂ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ 'ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ, ਜਿਸ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।


ਆਈਜੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਸੀ ਕਿ ਉਹ ਸਾਬਕਾ ਵਿਧਾਇਕਾ ਨੂੰ ਰੰਗੇ ਹੱਥੀਂ ਫੜ੍ਹਾ ਸਕਦੇ ਹਨ, ਜਿਸ ਪਿੱਛੋਂ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਜਾਲ ਵਿਛਾ ਕਿ ਗਹਿਰੀ ਨੂੰ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵੱਲੋਂ ਇਸ ਦੌਰਾਨ ਮੌਕੇ ਤੋਂ ਸਾਥੀ ਸਮੇਤ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਹਨ।

ਕਾਂਗਰਸ ਦੀ ਟਿਕਟ 'ਤੇ ਚੁਣੀ ਗਈ ਸੀ ਵਿਧਾਇਕਾ

ਦੱਸ ਦਈਏ ਕਿ ਸਤਿਕਾਰ ਕੌਰ ਗਹਿਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕਾ ਚੁਣੀ ਗਈ ਸੀ। ਜਦੋਂ ਉਹ ਵਿਧਾਇਕ ਸੀ ਤਾਂ ਉਨ੍ਹਾਂ 'ਤੇ ਅਤੇ ਉਨ੍ਹਾਂ ਦੇ ਪਤੀ ਖਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਇਲਜ਼ਾਮ ਵੀ ਲੱਗੇ ਸਨ।

- PTC NEWS

Top News view more...

Latest News view more...

PTC NETWORK