1984 ਸਿੱਖ ਕਤਲੇਆਮ ਨੂੰ ਲੈ ਕੇ ਭਾਜਪਾ ਆਗੂ ਆਰਪੀ ਸਿੰਘ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਚੰਡੀਗੜ੍ਹ: ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ 1984 ਦੇ ਦੰਗਿਆਂ ਅਤੇ ਸਾਕਾ ਨੀਲਾ ਤਾਰਾ ਨਾਲ ਸਬੰਧਤ ਸਾਰੇ ਦਸਤਾਵੇਜ਼ ਜਨਤਕ ਕਰਨ ਅਤੇ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਅਸਲ ਲੋਕਾਂ ਨੂੰ ਫੜਨ ਲਈ ‘ਸੱਚ ਕਮਿਸ਼ਨ’ ਕਾਇਮ ਕਰਨ ਲਈ ਕਿਹਾ ਹੈ।
ਆਰਪੀ ਸਿੰਘ ਨੇ ਸਿੱਖਾਂ ਦੇ ਕਤਲੇਆਮ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਅਪੀਲ ਕੀਤੀ ਹੈ।