Wed, Apr 2, 2025
Whatsapp

ਭਲਕੇ ਅੰਮ੍ਰਿਤਸਰ ਸ਼ਹਿਰ 'ਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ’ : ਪੁਲਿਸ ਕਮਿਸ਼ਨਰ

Reported by:  PTC News Desk  Edited by:  Pardeep Singh -- November 02nd 2022 05:21 PM
ਭਲਕੇ ਅੰਮ੍ਰਿਤਸਰ ਸ਼ਹਿਰ 'ਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ’ : ਪੁਲਿਸ ਕਮਿਸ਼ਨਰ

ਭਲਕੇ ਅੰਮ੍ਰਿਤਸਰ ਸ਼ਹਿਰ 'ਚ ਕਈ ਥਾਵਾਂ ’ਤੇ ਚੱਲਣਗੇ ‘ਬੰਬ ਅਤੇ ਗੋਲੀਆਂ’ : ਪੁਲਿਸ ਕਮਿਸ਼ਨਰ

ਅੰਮ੍ਰਿਤਸਰ :  ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵੱਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਹੈਂਡ ਗਰਨੇਡ ਅਤੇ ਹੋਰ ਬੰਬ ਧਮਾਕਿਆਂ ਦੀ ਆਵਾਜ਼ ਅਤੇ ਪ੍ਰਭਾਵ ਦੀ ਵਰਤੋਂ ਅਭਿਆਸ ਲਈ ਕੀਤੀ ਜਾਵੇਗੀ।

ਇਸ ਦੌਰਾਨ ਪੁਲਿਸ ਅਤੇ ਨੈਸ਼ਨਲ ਸਕਿਊਰਿਟੀ ਗਾਰਡ ਦੇ ਜਵਾਨਾਂ ਵੱਲੋਂ ਅਗਨੀ ਸ਼ਾਸ਼ਤਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੁਲਿਸ ਨੂੰ ਹਾਈਟੈਕ ਬਣਾਉਣ ਲਈ ਅਜਿਹੇ ਅਭਿਆਸਾਂ ਦੀ ਸਖ਼ਤ ਲੋੜ ਹੁੰਦੀ ਹੈ ਅਤੇ ਸਾਨੂੰ ਨੈਸ਼ਨਲ ਸਕਿਉਰਿਟੀ ਗਾਰਡ ਨੇ ਇਸ ਕੰਮ ਲਈ ਚੁਣਿਆ ਹੈ, ਜੋ ਕਿ ਚੰਗੀ ਗੱਲ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਆਵਾਜਾਈ ਵੀ ਰੋਕੀ ਜਾਵੇਗੀ ਅਤੇ ਮੀਡੀਆ ਦਾ ਦਖਲ ਵੀ ਰੋਕਿਆ ਜਾਵੇਗਾ ।


ਉਨ੍ਹਾਂ ਨੇ ਦੱਸਿਆ ਕਿ ਇਹ ਅਭਿਆਸ ਭਲਕੇ ਦੁਪਹਿਰ ਤੋਂ  4 ਨਵੰਬਰ ਤੱਕ ਚੱਲੇਗਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਇਸ ਲਈ ਰੇਲਵੇ ਸਟੇਸ਼ਨ, ਖੰਨਾ ਪੇਪਰ ਮਿੱਲ, ਸਰਕਾਰੀ ਮੈਡੀਕਲ ਕਾਲਜ, ਪੁਲਿਸ ਕਮਿਸ਼ਨਰ ਦਫ਼ਤਰ, ਡਿਪਟੀ ਕਮਿਸ਼ਨਰ ਦਫ਼ਤਰ, ਹਵਾਈ ਅੱਡਾ, ਅਦਾਲਤ ਕੰਪਲੈਕਸ, ਤਾਜ ਹੋਟਲ, ਟ੍ਰੀਲਿਅਮ ਮਾਲ ਆਦਿ ਥਾਵਾਂ ਨੂੰ ਚੁਣਿਆ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ  ਹਰਪ੍ਰੀਤ ਸਿੰਘ ਸੂਦਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਆਵਾਜਾਂ ਤੋਂ ਡਰਨ ਨਾ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਅਫਵਾਹ ਫੈਲਾਉਣ ਕਿਉਂਕਿ ਇਹ ਕੇਵਲ ਪੁਲਿਸ ਦੇ ਅਭਿਆਸ ਲਈ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ  ਸੇਵਾਵਾਂ, ਨਿੱਜੀ ਅਤੇ ਜਨਤਕ ਜਾਇਦਾਦ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ। ਉਨ੍ਹਾਂ  ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ। 

ਇਹ ਵੀ ਪੜ੍ਹੋ:ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਅੰਦੋਲਨ ਦਾ ਬਦਲਾ ਲੈ ਰਹੀ : ਭਗਵੰਤ ਮਾਨ

- PTC NEWS

Top News view more...

Latest News view more...

PTC NETWORK