Srinagar Target killing ’ਚ ਅੰਮ੍ਰਿਤਸਰ ਦੇ ਦੋਵੇਂ ਨੌਜਵਾਨਾਂ ਦੀ ਮੌਤ, ਸਦਮੇ ’ਚ ਪਰਿਵਾਰ
Srinagar Target killing: ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਇਕ ਵਾਰ ਫਿਰ ਕਾਇਰਾਨਾ ਵਾਰਦਾਤ ਨੂੰ ਅੰਜਾਮ ਦਿੱਤਾ। ਸ਼੍ਰੀਨਗਰ ਦੇ ਕਰਫਲੀ ਮੁਹੱਲੇ ਦੇ ਸ਼ਹੀਦਗੰਜ ਇਲਾਕੇ 'ਚ ਅੱਤਵਾਦੀਆਂ ਨੇ ਦੋ ਗੈਰ-ਕਸ਼ਮੀਰੀ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਦੀ ਪਛਾਣ ਰੋਹਿਤ ਵਜੋਂ ਹੋਈ ਹੈ।
ਦੱਸ ਦਈਏ ਕਿ ਇਸ ਹਾਦਸੇ ਦੇ ਮਗਰੋਂ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ. ਜਿਸ ਦੀ ਵੀ ਮੌਤ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਨੌਜਵਾਨ ਰੋਹਿਤ ਮਸੀਹ ਦੀ ਵੀ ਮੌਤ ਹੋ ਗਈ ਹੈ। ਦੱਸ ਦਈਏ ਕਿ ਦੋਵੇਂ ਨੌਜਵਾਨ ਸੁੱਕੇ ਮੇਵੇ ਵੇਚਣ ਦਾ ਕੰਮ ਕਰਦੇ ਸੀ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।
ਇਹ ਵੀ ਪੜ੍ਹੋ: Pakistan Election 2024: ਨਵਾਜ਼ ਸ਼ਰੀਫ, ਬਿਲਾਵਲ ਭੁੱਟੋ ਜ਼ਰਦਾਰੀ ਜਾਂ ਇਮਰਾਨ ਖਾਨ ਕਿਸੇ ਨੂੰ ਮਿਲੇਗੀ ਪਾਕਿਸਤਾਨ ਦੀ ਸੱਤਾ?
-