ਗੁਰਦਾਸਪੁਰ ’ਚ ਬਾਰਡਰ ’ਤੇ ਮੁੜ ਦਿਖਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ 14 ਰਾਊਂਡ ਫਾਇਰਿੰਗ
ਗੁਰਦਾਸਪੁਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਲਗਾਤਾਰ ਸਰਹੱਦੀ ਖੇਤਰਾਂ ’ਚ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇੱਕ ਵਾਰ ਫਿਰ ਤੋਂ ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚ ਡਰੋਨ ਦਿਖਿਆ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ ਫਾਈਰਿੰਗ ਕਰ ਦਿੱਤੀ।
Punjab | A Pakistani drone was spotted near the Adia post of 58 BOP of BSF last night. Shots were fired at the drone at which it retreated. Search operation conducted where the drone was sighted: BSF DIG Prabhakar Joshi, Gurdaspur sector pic.twitter.com/gT86XZIv3f
— ANI (@ANI) January 31, 2023
ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੀ 58 ਬੀਓਪੀ ਦੀ ਆਦੀਆ ਪੋਸਟ ’ਤੇ ਡਰੋਨ ਦਿਖਾਈ ਦਿੱਤਾ ਜਿਸ ’ਤੇ ਬੀਐਸਐਫ ਦੇ ਜਵਾਨਾਂ ਨੇ 14 ਰਾਊਂਡ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਪਾਸੇ ਨੂੰ ਚਲਾ ਗਿਆ। ਡਰੋਨ ਦੇਖੇ ਜਾਣ ਵਾਲੀ ਥਾਂ ’ਤੇ ਬੀਐਸਐਫ ਅਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਡਰੋਨ ਰਾਹੀਂ ਨਸ਼ਾ ਜਾਂ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦ ਉੱਤੇ ਤਾਇਨਾਤ ਬੀਐਸਐਫ ਜਵਾਨਾਂ ਵੱਲੋਂ ਲਗਾਤਾਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
- PTC NEWS