ਬਜਟ 2023 HIGHLIGHTS: ਸੰਸਦ ਦਾ ਬਜਟ ਸੈਸ਼ਨ (Budget Session of Parliament) ਰਾਸ਼ਟਪਤੀ ਦ੍ਰੋਪਦੀ ਮੁਰਮੂ (President Draupadi Murmu) ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ। ਇਸ ਭਾਸ਼ਣ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮ ਗਿਣਾਏ ਅਤੇ ਭਾਰਤ ਨੂੰ ਆਤਮਨਿਰਭਰ ਬਣਾਉਣ ਉਤੇ ਜ਼ੋਰ ਦਿੱਤਾ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਕੋਰੋਨਾ ਦੇ ਦੌਰ(Corona era) ਦੌਰਾਨ ਕੇਂਦਰ ਸਰਕਾਰ (Central Government) ਲੋਕਾਂ ਨੂੰ ਗਰੀਬੀ ਰੇਖਾ ਤੋਂ ਹੇਠਾਂ ਜਾਣ ਤੋਂ ਬਚਾਉਣ 'ਚ ਕਾਮਯਾਬ ਰਹੀ ਹੈ। ਅੱਜ ਸ਼ਾਰਟਕੱਟ ਦੀ ਰਾਜਨੀਤੀ ਤੋਂ ਬਚੋ ਅਤੇ ਸਥਾਈ ਹੱਲ ਪੇਸ਼ ਕਰੋ। ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਹੋ ਰਹੀਆਂ ਹਨ। ਗਰੀਬੀ ਹਟਾਓ ਹੁਣ ਸਿਰਫ਼ ਇਕ ਨਾਅਰਾ ਨਹੀਂ ਰਿਹਾ। ਅੱਜ ਸਰਕਾਰ ਸਾਰਿਆਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਮਹਿੰਗਾਈ, ਰੁਜ਼ਗਾਰ, ਚੀਨ ਨਾਲ ਸਰਹੱਦੀ ਵਿਵਾਦ, ਆਰਥਿਕਤਾ, ਸੈਂਸਰਸ਼ਿਪ ਸਮੇਤ ਹੋਰ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਅਜਿਹੇ 'ਚ ਬਜਟ ਸੈਸ਼ਨ ਦੇ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।1 ਫਰਵਰੀ 2023 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਲੋਕ ਸਭਾ ਵਿੱਚ ਕੇਂਦਰੀ ਬਜਟ ਪੇਸ਼ ਕਰਨਗੇ। ਮੰਗਲਵਾਰ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੇ ਪਹਿਲੇ ਦੋ ਦਿਨਾਂ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਜ਼ੀਰੋ ਆਵਰ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ। ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸੈਂਟਰਲ ਹਾਲ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ।