Canada Alleges On Amit Shah : ਨਹੀਂ ਮੰਨ ਰਹੀ ਟਰੂਡੋ ਸਰਕਾਰ, ਹੁਣ ਬਿਨਾਂ ਸਬੂਤ ਦਿੱਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਲਾਇਆ ਇਹ ਵੱਡਾ ਇਲਜ਼ਾਮ
Canada Alleges On Amit Shah : ਕੈਨੇਡਾ ਅਤੇ ਭਾਰਤ ਦੇ ਸਬੰਧ ਹੋਰ ਵਿਗੜਨ ਦੀ ਸੰਭਾਵਨਾ ਹੈ। ਹੁਣ ਖ਼ਬਰ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਹਿੰਸਾ ਭੜਕਾਉਣ ਦਾ ਇਲਜ਼ਾਮ ਲਗਾਇਆ ਹੈ। ਹਾਲਾਂਕਿ ਇਸ ਦਾ ਕੋਈ ਸਬੂਤ ਨਹੀਂ ਦਿੱਤਾ ਗਿਆ। ਫਿਲਹਾਲ ਭਾਰਤ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਇੱਕ ਮਾਮਲੇ ਦੀ ਜਾਂਚ ਵਿੱਚ ਦਿਲਚਸਪੀ ਰੱਖਣ ਵਾਲਾ ਵਿਅਕਤੀ ਕਰਾਰ ਦਿੱਤਾ ਸੀ। ਭਾਰਤ ਨੇ ਕੈਨੇਡਾ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੰਗਲਵਾਰ ਨੂੰ ਕੈਨੇਡੀਅਨ ਸਰਕਾਰ ਨੇ ਇਲਜ਼ਾਮ ਲਾਇਆ ਹੈ ਕਿ ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਹ ਦਾ ਹੱਥ ਹੈ। ਰਿਪੋਰਟ ਮੁਤਾਬਕ ਵਾਸ਼ਿੰਗਟਨ ਪੋਸਟ ਅਖਬਾਰ ਨੇ ਸਭ ਤੋਂ ਪਹਿਲਾਂ ਖਬਰ ਦਿੱਤੀ ਸੀ ਕਿ ਕੈਨੇਡੀਅਨ ਅਧਿਕਾਰੀਆਂ ਨੇ ਦੋਸ਼ ਲਾਇਆ ਸੀ ਕਿ ਸ਼ਾਹ ਸਿੱਖ ਵੱਖਵਾਦੀਆਂ ਖਿਲਾਫ ਹਿੰਸਾ 'ਚ ਸ਼ਾਮਲ ਸੀ।
ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਸੰਸਦੀ ਪੈਨਲ ਨੂੰ ਦੱਸਿਆ ਕਿ ਉਨ੍ਹਾਂ ਨੇ ਪੋਸਟ ਨੂੰ ਸੂਚਿਤ ਕੀਤਾ ਹੈ ਕਿ ਸਾਜ਼ਿਸ਼ਾਂ ਪਿੱਛੇ ਸ਼ਾਹ ਦਾ ਹੱਥ ਸੀ। ਮੌਰੀਸਨ ਨੇ ਕਮੇਟੀ ਨੂੰ ਦੱਸਿਆ, 'ਪੱਤਰਕਾਰ ਨੇ ਮੈਨੂੰ ਪੁੱਛਿਆ ਕਿ ਕੀ ਉਹ, ਯਾਨੀ ਸ਼ਾਹ, ਉਹੀ ਵਿਅਕਤੀ ਸੀ, ਤਾਂ ਮੈਂ ਪੁਸ਼ਟੀ ਕੀਤੀ ਕਿ ਹਾਂ ਉਹ ਉਹੀ ਵਿਅਕਤੀ ਸੀ।' ਖਾਸ ਗੱਲ ਇਹ ਹੈ ਕਿ ਇਸ ਵਾਰ ਵੀ ਉਨ੍ਹਾਂ ਨੇ ਕੋਈ ਜਾਣਕਾਰੀ ਜਾਂ ਸਬੂਤ ਸਾਂਝਾ ਨਹੀਂ ਕੀਤਾ।
ਕਾਬਿਲੇਗੌਰ ਹੈ ਕਿ ਪਿਛਲੇ ਸਾਲ ਕੈਨੇਡੀਅਨ ਪੀਐਮ ਟਰੂਡੋ ਨੇ ਵੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਭਾਰਤ ਸਰਕਾਰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਉਦੋਂ ਵੀ ਉਨ੍ਹਾਂ ਨੇ ਇਸ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕੀਤਾ। ਕੁਝ ਦਿਨ ਪਹਿਲਾਂ ਹੀ ਉਸ ਨੇ ਮੰਨਿਆ ਸੀ ਕਿ ਇਲਜ਼ਾਮ ਲਾਉਣ ਵੇਲੇ ਉਸ ਕੋਲ ਸਿਰਫ਼ ਖ਼ੁਫ਼ੀਆ ਜਾਣਕਾਰੀ ਸੀ, ਪਰ ਕੋਈ ਠੋਸ ਸਬੂਤ ਨਹੀਂ ਸੀ।
ਸੰਜੇ ਵਰਮਾ ਨੂੰ ਪਰਸਨ ਆਫ ਇੰਟਰਸਟ ਬਣਾਏ ਜਾਣ ਤੋਂ ਬਾਅਦ, ਭਾਰਤ ਨੇ ਕੈਨੇਡਾ ਵਿਰੁੱਧ ਕਾਰਵਾਈ ਕੀਤੀ ਅਤੇ ਛੇ ਡਿਪਲੋਮੈਟਾਂ ਨੂੰ ਬਾਹਰ ਭੇਜਿਆ। ਕੈਨੇਡਾ ਤੋਂ ਆਪਣੇ 6 ਡਿਪਲੋਮੈਟਾਂ ਨੂੰ ਵੀ ਵਾਪਸ ਬੁਲਾ ਲਿਆ ਹੈ।
ਇਹ ਵੀ ਪੜ੍ਹੋ : Canada News : ਕੈਨੇਡਾ ਪੁਲਿਸ ਨੇ ਪੰਜਾਬਣ ਮਾਂ ਨੂੰ ਪੁੱਤਾਂ ਸਮੇਤ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ਅਸਲਾ ਤੇ ਕੋਕੀਨ ਬਰਾਮਦ
- PTC NEWS