Canada Visa Fees : ਕੈਨੇਡਾ ਦਾ ਕੌਮਾਂਤਰੀ ਵਿਦਿਆਰਥੀਆਂ ਤੇ ਵਰਕ ਪਰਮਿਟ ਲੈਣ ਵਾਲਿਆਂ ਨੂੰ ਵੱਡਾ ਝਟਕਾ, 7 ਸ਼੍ਰੇਣੀਆਂ ਦੀਆਂ ਫ਼ੀਸਾਂ 'ਚ ਕੀਤਾ ਵਾਧਾ
Canada Visa Fees : ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਅਤੇ ਵਰਕ ਪਰਮਿਟ ਲੈਣ ਵਾਲਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਕੈਨੇਡਾ ਸਰਕਾਰ ਨੇ 1 ਦਸੰਬਰ ਤੋਂ 7 ਸ਼੍ਰੇਣੀਆਂ ਦੀਆਂ ਫ਼ੀਸਾਂ 'ਚ ਵਾਧਾ ਕਰ ਦਿੱਤਾ ਹੈ।
ਹੁਣ 1 ਦਸੰਬਰ ਨੂੰ ਕੈਨੇਡਾ ਜਾਣ ਵਾਲੇ ਵਿਜ਼ਟਰਾਂ, ਵਰਕਰਾਂ ਅਤੇ ਵਿਦਿਆਰਥੀਆਂ ਦੀਆਂ ਅਰਜ਼ੀਆਂ ਅਤੇ ਪ੍ਰੋਸੈਸਿੰਗ ਫੀਸਾਂ ਵਿੱਚ ਵੱਡਾ ਵਾਧਾ ਹੋਵੇਗਾ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਲੋਕਾਂ 'ਤੇ ਪਵੇਗਾ, ਜੋ ਕੈਨੇਡਾ ਵਿੱਚ ਸਿੱਖਿਆ ਜਾਂ ਕਿਸੇ ਸੰਸਥਾ ਵਿੱਚ ਕੰਮ ਕਰ ਰਹੇ ਹਨ। ਕੈਨੇਡਾ ਵਿੱਚ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ (IRCC) ਨੇ ਅਸਥਾਈ ਨਿਵਾਸੀਆਂ ਲਈ ਕਈ ਅਰਜ਼ੀਆਂ ਲਈ ਫੀਸਾਂ ਵਿੱਚ ਵਾਧਾ ਕੀਤਾ ਹੈ।
ਇਨ੍ਹਾਂ ਸ਼੍ਰੇਣੀਆਂ 'ਚ ਹੋਇਆ ਵਾਧਾ
ਇਨ੍ਹਾਂ ਵਿੱਚ ਅਸਥਾਈ ਨਿਵਾਸੀ ਰੁਤਬੇ ਦੀਆਂ ਅਰਜ਼ੀਆਂ (ਵਿਜ਼ਿਟਰਾਂ, ਕਾਮਿਆਂ ਅਤੇ ਵਿਦਿਆਰਥੀਆਂ ਲਈ), ਕੈਨੇਡਾ ਵਾਪਸ ਜਾਣ ਲਈ ਅਧਿਕਾਰਤ ਅਰਜ਼ੀਆਂ, ਅਪਰਾਧਿਕ ਮੁੜ-ਵਸੇਬੇ ਦੀਆਂ ਅਰਜ਼ੀਆਂ (ਗੰਭੀਰ ਅਪਰਾਧਾਂ ਸਮੇਤ) ਅਤੇ ਅਸਥਾਈ ਨਿਵਾਸੀ ਪਰਮਿਟ (TRP) ਅਰਜ਼ੀਆਂ ਸ਼ਾਮਲ ਹਨ। ਇਸ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ।
ਫਿਲਹਾਲ ਇਹ ਹਨ ਮੌਜੂਦਾ ਫੀਸਾਂ (ਕੈਨੇਡੀਅਨ ਡਾਲਰ)
ਪੰਜਾਬੀ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹਨ
ਕੈਨੇਡਾ ਦੇ ਆਈਆਰਸੀਸੀ ਨੇ ਅਜੇ ਤੱਕ ਨਵੀਂ ਫੀਸ ਨੂੰ ਅਪਡੇਟ ਨਹੀਂ ਕੀਤਾ ਹੈ ਪਰ ਕਿਹਾ ਹੈ ਕਿ ਇਹ 1 ਦਸੰਬਰ ਨੂੰ ਵਧਾ ਦਿੱਤੀ ਜਾਵੇਗੀ। ਕੈਨੇਡਾ ਇਮੀਗ੍ਰੇਸ਼ਨ ਮਾਹਿਰ ਪਰਵਿੰਦਰ ਸਿੰਘ ਮੋਂਟੂ ਦਾ ਕਹਿਣਾ ਹੈ ਕਿ ਕੈਨੇਡਾ ਦਿਨ-ਬ-ਦਿਨ ਅਜਿਹੇ ਕਦਮ ਚੁੱਕ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਨੌਜਵਾਨਾਂ 'ਤੇ ਪੈ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2023 ਵਿੱਚ 319,130 ਭਾਰਤੀ ਵਿਦਿਆਰਥੀ ਪੜ੍ਹਦੇ ਹਨ।
ਦੂਜੇ ਪਾਸੇ, ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਸਾਲ 2023 ਵਿੱਚ 807,750 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਅਧਿਐਨ ਵੀਜ਼ਾ ਦਿੱਤਾ ਗਿਆ ਹੈ।
ਕੈਨੇਡੀਅਨ ਸਰਕਾਰ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦਾ ਸਿੱਧਾ ਬੋਝ ਉੱਥੇ ਦੇ ਵਿਦਿਆਰਥੀਆਂ ਅਤੇ ਵਰਕ ਪਰਮਿਟ ਵਾਲੇ ਵਿਦਿਆਰਥੀਆਂ 'ਤੇ ਪੈਂਦਾ ਹੈ। ਸਟੱਡੀ ਵੀਜ਼ਾ ਮਾਹਿਰ ਸੁਕਾਂਤ ਦਾ ਕਹਿਣਾ ਹੈ ਕਿ ਫੀਸਾਂ ਵਿੱਚ ਵਾਧੇ ਦਾ ਸਿੱਧਾ ਅਸਰ ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ’ਤੇ ਪਵੇਗਾ। ਇਸ ਤੋਂ ਪਹਿਲਾਂ ਪੰਜਾਬ ਵਾਸੀ ਇਹ ਫੀਸਾਂ ਬੜੀ ਮੁਸ਼ਕਲ ਨਾਲ ਅਦਾ ਕਰਦੇ ਸਨ ਕਿਉਂਕਿ ਕੈਨੇਡਾ ਜਾਣ ਦਾ ਇਕ ਸਾਲ ਦਾ ਅਧਿਐਨ ਅਤੇ ਹੋਰ ਖਰਚਾ 25 ਤੋਂ 30 ਲੱਖ ਰੁਪਏ ਤੱਕ ਪਹੁੰਚ ਗਿਆ ਹੈ।
- PTC NEWS