Canada PM Justin Trudeau Resignation : ਜਸਟਿਨ ਟਰੂਡੋ ਨੇ ਕੈਨੇਡਾ ਦੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਭਾਰਤ ਨਾਲ ਕਈ ਵਾਰ ਲੈ ਚੁੱਕੇ ਸਨ ਪੰਗਾ
Canada PM Justin Trudeau Resignation : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਹੁਣ ਉਨ੍ਹਾਂ ਦਾ ਪਿਛਲੇ ਨੌਂ ਸਾਲਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ।
ਟਰੂਡੋ ਨੇ ਇਹ ਕਦਮ ਆਪਣੀ ਪਾਰਟੀ ਅੰਦਰ ਆਪਣੇ ਖਿਲਾਫ ਵੱਧ ਰਹੇ ਅਸੰਤੋਸ਼ ਦਰਮਿਆਨ ਚੁੱਕਿਆ ਹੈ। ਉਨ੍ਹਾਂ ਨੇ ਅੱਜ ਓਟਵਾ ਸਥਿਤ ਰਿਡੋ ਕਾਟੇਜ ਸਥਿਤ ਆਪਣੀ ਰਿਹਾਇਸ਼ ਦੇ ਬਾਹਰ ਪ੍ਰੈਸ ਕਾਨਫਰੰਸ ਕਰਕੇ ਅਸਤੀਫੇ ਦਾ ਐਲਾਨ ਕੀਤਾ। ਹਾਲਾਂਕਿ ਇਹ ਦੋਵੇਂ ਪਾਰਟੀ ਦੇ ਨਵੇਂ ਨੇਤਾ ਦੀ ਚੋਣ ਹੋਣ ਤੱਕ ਅਹੁਦਿਆਂ 'ਤੇ ਬਣੇ ਰਹਿਣਗੇ।
ਕੈਨੇਡਾ ਵਿੱਚ ਇਸ ਸਾਲ ਸੰਸਦੀ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਅੰਦਰ ਲੀਡਰਸ਼ਿਪ ਬਦਲਣ ਦੀ ਮੰਗ ਉੱਠ ਰਹੀ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਤੈਅ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਮੰਗ ਹੋ ਸਕਦੀ ਹੈ। ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰ ਟਰੂਡੋ 'ਤੇ ਅਹੁਦਾ ਛੱਡਣ ਲਈ ਦਬਾਅ ਬਣਾ ਰਹੇ ਸਨ।
- PTC NEWS