Canada News : ਭਾਰਤ- ਕੈਨੇਡਾ ਸਬੰਧਾਂ ’ਤੇ ਕੈਨੇਡਾ ਦੇ PM Mark Carney ਦਾ ਵੱਡਾ ਬਿਆਨ ,ਕਿਹਾ- ਦੋਵੇਂ ਦੇਸ਼ਾਂ ਦੇ ਸਬੰਧਾਂ ’ਚ ਬੇਸ਼ੱਕ ਆ ਸਕਦਾ ਸੁਧਾਰ ਪਰ ਪਾਰਦਰਸ਼ਿਤਾ, ਇੱਕ ਦੂਜੇ ਪ੍ਰਤੀ ਸਨਮਾਨ ਹੋਣਾ ਬਹੁਤ ਜ਼ਰੂਰੀ'
Canada–India relation : ਭਾਰਤ-ਕੈਨੇਡਾ ਸਬੰਧਾਂ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ Mark Carney ਨੇ ਇੱਕ ਵੱਡਾ ਬਿਆਨ ਦਿੱਤਾ ਹੈ। PTC ਦੇ ਸਵਾਲ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਸਬੰਧਾਂ ’ਚ ਬੇਸ਼ੱਕ ਸੁਧਾਰ ਆ ਸਕਦਾ ਹੈ ਪਰ 'ਪਾਰਦਰਸ਼ਿਤਾ, ਇੱਕ ਦੂਜੇ ਪ੍ਰਤੀ ਸਨਮਾਨ ਹੋਣਾ ਬਹੁਤ ਜ਼ਰੂਰੀ ਹੈ।
ਮਾਰਕ ਕਾਰਨੀ ਦਾ ਕਹਿਣਾ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਬਿਹਤਰ ਹੋ ਸਕਦੇ ਹਨ। ਉਨ੍ਹਾਂ ਕਿਹਾ 'ਚੰਗੇ ਸਬੰਧ ਸਥਾਪਿਤ ਕਰਨਾ ਦੋਵੇਂ ਧਿਰਾਂ ਦੀ ਜ਼ਿੰਮੇਵਾਰੀ ਹੈ। ਦੱਸ ਦੇਈਏ ਕਿ PTC ਦੀ ਪੱਤਰਕਾਰ ਵੱਲੋਂ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਬਾਰੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸਵਾਲ ਪੁੱਛਿਆ ਸੀ।
ਜ਼ਿਕਰਯੋਗ ਹੈ ਕਿ ਜੂਨ 2023 'ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਕੂਟਨੀਤਕ ਤਣਾਅ ਪੈਦਾ ਹੋ ਗਿਆ ਸੀ, ਜਿਸ ਕਾਰਨ ਦੋਵਾਂ ਦੇਸ਼ਾਂ ਦੇ ਸਬੰਧ ਹੇਠਲੇ ਪੱਧਰ 'ਤੇ ਆ ਗਏ ਸਨ। ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਧਰਤੀ 'ਤੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਭਾਰਤੀ ਡਿਪਲੋਮੈਟਾਂ (ਹਾਈ ਕਮਿਸ਼ਨਰ ਤੇ ਹੋਰ) ਦੀ ਸੰਭਾਵੀ ਸ਼ਮੂਲੀਅਤ ਦੇ ਦੋਸ਼ ਲਾਏ ਸਨ। ਜਿਸ ਮਗਰੋਂ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ।
- PTC NEWS