ਕੈਪਟਨ ਅਮਰਿੰਦਰ ਸਿੰਘ ਪਹੁੰਚੇ ਖੰਨਾ ਮੰਡੀ, ਕਿਸਾਨਾਂ ਨਾਲ ਕੀਤੀ ਗੱਲਬਾਤ
Captain Amarinder Singh: ਇੱਕ ਪਾਸੇ ਜਿੱਥੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਰਫ਼ਤਾਰ ਮੱਠੀ ਕਾਰਨ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਤੋਂ ਜਾਣਕਾਰੀ ਲੈਣ ਲਈ ਮੰਡੀਆਂ ਵਿੱਚ ਪੁੱਜੇ। ਕੈਪਟਨ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੇ ਸੀਜ਼ਨ ਸਬੰਧੀ ਆੜ੍ਹਤੀਏ ਅਤੇ ਕਿਸਾਨਾਂ ਤੋਂ ਜ਼ਮੀਨੀ ਰਿਪੋਰਟ ਹਾਸਲ ਕੀਤੀ।
ਮੁੱਖ ਮੰਤਰੀ ਕੋਲ ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। 'ਆਪ' ਵਾਲਿਆਂ ਕੋਲ ਕੋਈ ਤਜਰਬਾ ਨਹੀਂ ਹੈ। ਸੀਜ਼ਨ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਕੋਲ ਜਾ ਕੇ ਸਾਰੇ ਮਸਲੇ ਹੱਲ ਕਰਵਾਉਣੇ ਚਾਹੀਦੇ ਸਨ। ਤੁਹਾਡੀ ਸਰਕਾਰ ਹਉਮੈ ਸ਼ਕਤੀ ਵਿੱਚ ਪੰਜਾਬ ਨੂੰ ਬਰਬਾਦ ਕਰ ਰਹੀ ਹੈ। ਅੱਜ ਤੱਕ ਨਾ ਤਾਂ ਕੋਈ ਮੁੱਖ ਮੰਤਰੀ ਮੰਡੀਆਂ ਵਿੱਚ ਆਇਆ ਹੈ ਅਤੇ ਨਾ ਹੀ ਉਨ੍ਹਾਂ ਦਾ ਕੋਈ ਮੰਤਰੀ ਜਾਂ ਵਿਧਾਇਕ ਕਿਸੇ ਤੋਂ ਜਾਣਕਾਰੀ ਲੈਣ ਆਇਆ ਹੈ।
ਮੇਰੇ ਰਾਜ ਵਿੱਚ ਕੋਈ ਸਮੱਸਿਆ ਨਹੀਂ ਸੀ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਈ। ਮੁੱਖ ਮੰਤਰੀ ਦੀ ਡਿਊਟੀ ਨਿਭਾਉਂਦੇ ਹੋਏ ਉਹ ਕੇਂਦਰ ਵਿਚ ਜਾ ਕੇ ਫੰਡ ਲਿਆਉਂਦੇ ਰਹੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਪੰਜਾਬ ਦੀ ਭਲਾਈ ਲਈ ਕੇਂਦਰ ਵੱਲ ਆਪਣੀ ਆਵਾਜ਼ ਬੁਲੰਦ ਕੀਤੀ। ਇਹ ਸਰਕਾਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਜਾਂ ਖੇਤੀਬਾੜੀ ਮੰਤਰੀ ਕੋਲ ਨਹੀਂ ਜਾ ਰਹੀ। ਇਹ ਸਰਕਾਰ ਦੀ ਨਾਕਾਮੀ ਹੈ।
- PTC NEWS