Wed, Nov 13, 2024
Whatsapp

ਗੰਨ ਕਲਚਰ ਨੂੰ ਪ੍ਰਮੋਟ ਕਰਨ ਲਈ ਅਨਮੋਲ ਗਗਨ ਮਾਨ ਖਿਲਾਫ਼ ਹੋਵੇ ਮਾਮਲਾ ਦਰਜ : ਬਿਕਰਮ ਮਜੀਠੀਆ

Reported by:  PTC News Desk  Edited by:  Pardeep Singh -- November 29th 2022 07:05 PM
ਗੰਨ ਕਲਚਰ ਨੂੰ ਪ੍ਰਮੋਟ ਕਰਨ ਲਈ ਅਨਮੋਲ ਗਗਨ ਮਾਨ ਖਿਲਾਫ਼ ਹੋਵੇ ਮਾਮਲਾ ਦਰਜ : ਬਿਕਰਮ ਮਜੀਠੀਆ

ਗੰਨ ਕਲਚਰ ਨੂੰ ਪ੍ਰਮੋਟ ਕਰਨ ਲਈ ਅਨਮੋਲ ਗਗਨ ਮਾਨ ਖਿਲਾਫ਼ ਹੋਵੇ ਮਾਮਲਾ ਦਰਜ : ਬਿਕਰਮ ਮਜੀਠੀਆ

ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ। ਉਨ੍ਹਾਂ ਨੇ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ਼ ਕੇਸ ਦਰਜ ਕੀਤਾ ਜਾਵੇ।

ਸੀਨੀਅਰ ਅਕਾਲੀ ਆਗੂ ਦਾ ਕਹਿਣਾ ਹੈ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ ਪਰ ਅਨਮੋਲ ਗਗਨ ਮਾਨ ਨੇ ਇਸ ਚੇਤਾਵਨੀ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਦੇ ਖਿਲਾਫ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ।


ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀਆਂ ਤਰਜੀਹਾਂ ਬੇਤਰਤਬੀਆਂ ਹਨ। ਕਾਨੂੰਨ ਤੇ ਵਿਵਸਥਾ ਨੂੰ ਦਰੁੱਸਤ ਕਰਨ ਵਾਸਤੇ ਕਦਮ ਚੁੱਕਣ ਦੇ ਗੰਨ ਕਲਚਰ ਦੇ ਖਿਲਾਫ ਚਲਾਈ ਮੁਹਿੰਮ ਵਰਗੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਕਾਰਨ ਨਾਬਾਲਗਾਂ ’ਤੇ ਪਰਚੇ ਦਰਜ ਹੋ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਦੇ ਹਲਕੇ ਮਜੀਠਾ ਦੇ ਇਕ 10 ਸਾਲਾਂ ਦੇ ਬੱਚੇ ਵੱਲੋਂ 2015 ਵਿਚ ਪਾਈ ਤਸਵੀਰ ਲਈ ਉਸਦੇ ਖਿਲਾਫ ਕੇਸ ਦਰਜ  ਕੀਤਾ ਗਿਆ। ਉਨ੍ਹਾਂ  ਨੇ ਕਿਹਾ ਕਿ ਅਜਿਹੀਆਂ ਹੀ ਕਈ ਉਦਾਹਰਣਾਂ ਹਨ ਜਿਹਨਾਂ ਵਿਚ ਬਦਲਾਖੋਰੀ ਦੇ ਵਰਤਾਅ ਕਾਰਨ ਕੇਸ ਦਰਜ ਕੀਤੇ ਗਏ ਹਨ।

ਅਕਾਲੀ ਆਗੂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਇਕ ਪਾਸੇ ਆਮ ਆਦਮੀ ਸਰਕਾਰ ਗੰਨ ਕਲਚਰ ਦੇ ਖਿਲਾਫ ਕਦਮ ਚੁੱਕ ਰਹੀ ਹੈ ਜਦੋਂ ਕਿ ਦੂਜੇ ਪਾਸੇ ਇਹ ਲੋਕਾਂ ਨੂੰ ਬੰਦੂਕਾਂ ਦੇ ਲਾਇਸੰਸ ਲੈਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀਆਂ ਨੂੰ 20 ਤੋਂ 30 ਹਜ਼ਾਰ ਰੁਪਏ ਦੇਣ ਲਈ ਮਜਬੂਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਈ ਲਾਇਸੰਸ ਇਕਪਾਸੜ ਹੀ ਰੱਦ ਕਰ ਦਿੱਤੇ ਗਏ ਹਨ ਜਿਸ ਕਾਰਨ ਭ੍ਰਿਸ਼ਟਾਚਾਰ ਵਿਚ ਵਾਧਾ ਹੋਵੇਗਾ।

 ਮਜੀਠੀਆ ਨੇ ਸੂਬੇ ਦੇ ਡੀਜੀਪੀ ਨੂੰ ਆਖਿਆ ਕਿ ਉਹ ਮਸਲੇ ਦੀ ਜੜ੍ਹ ’ਤੇ ਕਾਰਵਾਈ ਕਰਨ ਅਤੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਚ ਗਿਰਾਵਟ ਨੁੰ ਰੋਕਣ ਲਈ ਤੁਰੰਤ ਦਰੁੱਸਤੀ ਵਾਲੇ ਅਸਲ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸੂਬਾ ਪੁਲਿਸ ਨੂੰ ਗੈਂਗਸਟਰਾਂ  ਅਤੇ ਹੋਰ ਗੈਰ ਸਮਾਜੀ ਤੱਤਾਂ ਤੇ ਉਨ੍ਹਾਂ  ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਨੂੰ ਖਤਮ ਕਰਨ ਵਾਸਤੇ ਖੁੱਲ੍ਹਾ ਹੱਥ ਦਿੱਤਾ ਜਾਣਾ ਚਾਹੀਦਾ ਹੈ। 

- PTC NEWS

Top News view more...

Latest News view more...

PTC NETWORK