ਬਠਿੰਡਾ : ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਰੋਕ ਲਗਾਈ ਗਈ ਹੈ।ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 14 ਫ਼ਰਵਰੀ 2023 ਤੋਂ 13 ਅਪ੍ਰੈਲ 2023 ਤੱਕ ਲਾਗੂ ਰਹਿਣਗੇ।