ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਡਾ. ਯੋਗਰਾਜ ਵਲੋਂ ਬੀਤੇ ਦਿਨ ਪੰਜਾਬ ਸਰਕਾਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ।ਬੋਰਡ ਨੇ ਅਸਤੀਫਾ ਨੂੰ ਅੱਜ ਪ੍ਰਵਾਨ ਕਰਦਿਆਂ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਉੱਤੇ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਸੀ।ਡਾ. ਯੋਗਰਾਜ ਦੇ ਅਸਤੀਫੇ ਮਗਰੋਂ ਪੰਜਾਬ ਸਰਕਾਰ ਨੇ ਖੋਜ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਤਿੰਨ ਮੈਂਬਰੀ ਹੋਵੇਗੀ ਅਤੇ ਇਹ ਕਮੇਟੀ ਨਵੇਂ ਚੇਅਰਮੈਨ ਨੂੰ ਲੈ ਕੇ ਫੈਸਲਾ ਕਰੇਗੀ।ਇਹ ਕਮੇਟੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਦੀ ਪ੍ਰਕਿਰਿਆ 30 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰ ਲਈ ਜਾਵੇਗੀ।