Punjab Chakka Jam : ਕਿਸਾਨਾਂ ਵੱਲੋਂ ਪੰਜਾਬ 'ਚ ਕੀਤਾ ਜਾਵੇਗਾ ਚੱਕਾ ਜਾਮ, ਮੋਰਚੇ ਨੇ ਜਾਰੀ ਕੀਤੀਆਂ ਹਦਾਇਤਾਂ
Punjab News : ਪੰਜਾਬ 'ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਸਲੇ ਦਾ ਹੱਲ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ 25 ਅਕਤੂਬਰ ਨੂੰ ਪੰਜਾਬ ਭਰ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸੂਬੇ ਭਰ 'ਚ 11 ਵਜੇ ਤੋਂ 3 ਵਜੇ ਤੱਕ ਸੜਕਾਂ ਬੰਦ ਕੀਤੀਆਂ ਜਾਣਗੀਆਂ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਚੱਕਾ ਜਾਮ ਸਬੰਧੀ ਕੁੱਝ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਆਉਣ-ਜਾਣ ਵਾਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਸਬੰਧੀ ਕੁੱਝ ਮਹੱਤਵਪੂਰਨ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ।
ਉਪਰੋਕਤ ਤੋਂ ਇਲਾਵਾ ਕਿਸੇ ਸਥਾਨ ਤੇ ਚੱਕਾ ਜਾਮ ਦੌਰਾਨ ਛੋਟ ਦੇ ਰੂਪ ਵਿੱਚ ਕਿਸੇ ਨੂੰ ਲਾਂਘਾ ਦੇਣ ਦਾ ਫੈਸਲਾ ਸਥਾਨਕ ਜਾਮ ਵਿੱਚ ਸ਼ਾਮਲ ਜੱਥੇਬੰਦੀਆਂ ਦੀ ਲੀਡਰਸ਼ਿਪ ਮੌਕੇ ਦੇ ਹਾਲਤਾਂ ਮੁਤਾਬਕ ਸਰਬਸੰਮਤੀ ਦੇ ਅਧਾਰ ਤੇ ਲੈ ਸਕਦੀ ਹੈ।
- PTC NEWS