Champions Trophy: ਭਾਰਤ ਨੇ ਪੰਜਵੀਂ ਵਾਰ ਚੈਂਪੀਅਨਜ਼ ਟਰਾਫੀ ਜਿੱਤੀ, ਹਾਕੀ ਫਾਈਨਲ ਵਿੱਚ ਚੀਨ ਨੂੰ ਹਰਾ ਕੇ ਰਚਿਆ ਇਤਿਹਾਸ
Champions Trophy: ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦਾ ਦਬਦਬਾ ਬਰਕਰਾਰ ਹੈ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾਇਆ। ਇਸ ਨਾਲ ਭਾਰਤ ਨੇ ਰਿਕਾਰਡ ਪੰਜਵੀਂ ਵਾਰ ਟਰਾਫੀ 'ਤੇ ਕਬਜ਼ਾ ਕੀਤਾ। ਛੇਵੀਂ ਵਾਰ ਫਾਈਨਲ ਖੇਡ ਰਹੀ ਭਾਰਤੀ ਟੀਮ ਲਈ ਇਕਲੌਤਾ ਗੋਲ ਜੁਗਰਾਜ ਸਿੰਘ ਨੇ ਕੀਤਾ। ਭਾਰਤ ਵੱਲੋਂ ਇਹ ਗੋਲ ਚੌਥੇ ਕੁਆਰਟਰ ਵਿੱਚ ਹੋਇਆ। ਜੁਗਰਾਜ ਸਿੰਘ ਨੇ ਮੈਚ ਦੇ 51ਵੇਂ ਮਿੰਟ ਵਿੱਚ ਮੈਦਾਨੀ ਗੋਲ ਕੀਤਾ। ਟੀਮ ਇੰਡੀਆ ਨੇ ਡਿਫੈਂਡਿੰਗ ਚੈਂਪੀਅਨ ਦੇ ਤੌਰ 'ਤੇ ਟੂਰਨਾਮੈਂਟ 'ਚ ਪ੍ਰਵੇਸ਼ ਕੀਤਾ ਸੀ। ਭਾਰਤੀ ਟੀਮ ਨੇ ਅਜੇਤੂ ਰਹਿੰਦੇ ਹੋਏ ਆਪਣਾ ਖਿਤਾਬ ਬਰਕਰਾਰ ਰੱਖਿਆ ਹੈ। ਪੈਰਿਸ ਓਲੰਪਿਕ 2024 ਤੋਂ ਬਾਅਦ ਭਾਰਤੀ ਟੀਮ ਦੀ ਇਹ ਵੱਡੀ ਪ੍ਰਾਪਤੀ ਹੈ। ਇਸ ਟੂਰਨਾਮੈਂਟ ਵਿੱਚ ਕਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ। ਭਾਰਤੀ ਟੀਮ ਅਨੁਭਵੀ ਗੋਲਕੀਪਰ ਪੀਆਰ ਸ਼੍ਰੀਜੇਸ਼ ਦੇ ਬਿਨਾਂ ਆਪਣਾ ਪਹਿਲਾ ਅੰਤਰਰਾਸ਼ਟਰੀ ਟੂਰਨਾਮੈਂਟ ਖੇਡ ਰਹੀ ਸੀ।
ਭਾਰਤ (IND ਬਨਾਮ CHA) ਨੇ ਅਜੇਤੂ ਰਹਿ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਦੱਖਣੀ ਕੋਰੀਆ ਨੂੰ ਹਰਾਇਆ ਜਦਕਿ ਚੀਨ ਨੇ ਪਾਕਿਸਤਾਨ ਨੂੰ ਖਿਤਾਬੀ ਮੁਕਾਬਲੇ 'ਚ ਹਰਾਇਆ। ਭਾਰਤ ਨੇ ਲੀਗ ਵਿੱਚ ਆਪਣੇ ਸਾਰੇ ਪੰਜ ਮੈਚ ਜਿੱਤੇ ਸਨ, ਜਿਸ ਵਿੱਚ ਚੀਨ ਖ਼ਿਲਾਫ਼ 3-0 ਦੀ ਜਿੱਤ ਵੀ ਸ਼ਾਮਲ ਹੈ। ਚੀਨ ਦੀ ਟੀਮ ਨੂੰ ਪਹਿਲੀ ਵਾਰ ਫਾਈਨਲ ਦੀ ਟਿਕਟ ਮਿਲੀ ਹੈ। ਦੋਵੇਂ ਟੀਮਾਂ ਏਸ਼ਿਆਈ ਚੈਂਪੀਅਨਜ਼ ਟਰਾਫੀ 2024 ਵਿੱਚ ਸੱਤਵੀਂ ਵਾਰ ਆਹਮੋ-ਸਾਹਮਣੇ ਹੋਈਆਂ ਸਨ। ਇਸ ਤੋਂ ਪਹਿਲਾਂ ਭਾਰਤ ਨੇ ਛੇ ਵਿੱਚੋਂ 5 ਮੈਚ ਜਿੱਤੇ ਸਨ ਜਦਕਿ ਚੀਨ ਨੇ ਇੱਕ ਮੈਚ ਜਿੱਤਿਆ ਸੀ। ਚੀਨ ਨੇ 2006 ਵਿੱਚ ਭਾਰਤ ਨੂੰ ਹਰਾਇਆ ਸੀ। ਦੋਵਾਂ ਟੀਮਾਂ ਨੇ ਪਹਿਲੇ ਤਿੰਨ ਕੁਆਰਟਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਭਾਰਤ-ਚੀਨ ਦਾ ਫਾਈਨਲ ਤੱਕ ਦਾ ਰਸਤਾ
ਲੀਗ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਨੇ ਚੀਨ ਨੂੰ 3-0 ਨਾਲ, ਜਾਪਾਨ ਨੂੰ 5-1 ਨਾਲ ਅਤੇ ਮਲੇਸ਼ੀਆ ਨੂੰ 8-1 ਨਾਲ ਹਰਾਇਆ ਸੀ। ਭਾਰਤ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ, ਜਦਕਿ ਸੈਮੀਫਾਈਨਲ 'ਚ ਭਾਰਤ ਨੇ ਕੋਰੀਆ ਨੂੰ 4-1 ਨਾਲ ਹਰਾਇਆ। ਚੀਨ ਨੇ ਲੀਗ ਵਿੱਚ ਦੋ ਮੈਚ ਜਿੱਤੇ ਸਨ ਜਦਕਿ ਤਿੰਨ ਮੈਚ ਹਾਰੇ ਸਨ। ਨੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ ਸ਼ੂਟਆਊਟ 'ਚ ਹਰਾ ਕੇ ਫਾਈਨਲ 'ਚ ਜਗ੍ਹਾ ਬਣਾਈ।
- PTC NEWS