Thu, Sep 19, 2024
Whatsapp

Punjab Weather : ਚੰਡੀਗੜ੍ਹ ਅਤੇ ਪੰਜਾਬ ਦੇ 3 ਜ਼ਿਲ੍ਹਿਆ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ

ਚੰਡੀਗੜ੍ਹ ਸਮੇਤ ਪੰਜਾਬ ਦੇ 3 ਜ਼ਿਲ੍ਹਿਆ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਪੂਰੇ ਸੂਬੇ ਵਿੱਚ ਮੀਂਹ ਨਹੀਂ ਪਿਆ। ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਅਤੇ ਤਾਪਮਾਨ ਵੀ ਆਮ ਵਾਂਗ ਰਿਹਾ।

Reported by:  PTC News Desk  Edited by:  Dhalwinder Sandhu -- September 17th 2024 08:16 AM
Punjab Weather : ਚੰਡੀਗੜ੍ਹ ਅਤੇ ਪੰਜਾਬ ਦੇ 3 ਜ਼ਿਲ੍ਹਿਆ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ

Punjab Weather : ਚੰਡੀਗੜ੍ਹ ਅਤੇ ਪੰਜਾਬ ਦੇ 3 ਜ਼ਿਲ੍ਹਿਆ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ

Weather Report : ਚੰਡੀਗੜ੍ਹ ਸਮੇਤ ਪੰਜਾਬ ਦੇ 3 ਜ਼ਿਲ੍ਹਿਆ ਪਠਾਨਕੋਟ, ਰੂਪਨਗਰ ਅਤੇ ਮੋਹਾਲੀ 'ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣਗੇ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ।

ਇਸ ਦੇ ਨਾਲ ਹੀ ਕੱਲ੍ਹ ਪੂਰੇ ਸੂਬੇ ਵਿੱਚ ਮੀਂਹ ਨਹੀਂ ਪਿਆ। ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਅਤੇ ਤਾਪਮਾਨ ਵੀ ਆਮ ਵਾਂਗ ਰਿਹਾ। ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ 'ਚ ਵੀ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਆਇਆ ਅਤੇ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਿਹਾ।


ਪੰਜਾਬ-ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

ਇਸ ਮਹੀਨੇ ਦੇ ਅੰਤ ਤੱਕ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਪੂਰੀ ਤਰ੍ਹਾਂ ਹਟ ਜਾਵੇਗਾ। ਪੰਜਾਬ ਦੇ ਸਿਰਫ਼ 7 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਬਾਰਿਸ਼ ਹੋਈ ਹੈ। ਜਦੋਂ ਕਿ 16 ਜ਼ਿਲ੍ਹਿਆਂ ਵਿੱਚ 58 ਤੋਂ 23 ਫੀਸਦੀ ਤੱਕ ਘੱਟ ਬਾਰਿਸ਼ ਹੋਈ ਹੈ।

ਚੰਡੀਗੜ੍ਹ ਵਿੱਚ 1 ਜੂਨ ਤੋਂ 16 ਸਤੰਬਰ ਤੱਕ ਆਮ ਨਾਲੋਂ 20 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ 'ਤੇ ਇੱਥੇ 818.4 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਇਸ ਸਾਲ ਇੱਥੇ ਸਿਰਫ਼ 656 ਮਿਲੀਮੀਟਰ ਮੀਂਹ ਹੀ ਪਿਆ ਹੈ। ਜਦੋਂ ਕਿ ਪੰਜਾਬ ਵਿੱਚ ਆਮ ਤੌਰ 'ਤੇ 413.3 ਮਿਲੀਮੀਟਰ ਵਰਖਾ ਹੁੰਦੀ ਹੈ। ਇਸ ਸੀਜ਼ਨ 'ਚ ਇੱਥੇ ਸਿਰਫ 306.8 ਮਿਲੀਮੀਟਰ ਬੱਦਲ ਵਰਖਾ ਹੋਏ ਹਨ। ਪੰਜਾਬ ਵਿੱਚ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਮੀਂਹ ਤਰਨਤਾਰਨ ਵਿੱਚ ਪਿਆ, ਜਿੱਥੇ 406.3 ਮਿਲੀਮੀਟਰ ਮੀਂਹ ਪਿਆ। ਸਭ ਤੋਂ ਘੱਟ ਮੀਂਹ ਬਠਿੰਡਾ ਵਿੱਚ ਦਰਜ ਕੀਤਾ ਗਿਆ। ਜਿੱਥੇ ਸਿਰਫ 115.7 ਮਿਲੀਮੀਟਰ ਬੱਦਲ ਵਰਖਾ ਹੋਏ।

ਇਹ ਵੀ ਪੜ੍ਹੋ : SGPC ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ 'ਚ ਹੋਇਆ ਵਾਧਾ, ਜਾਣੋ ਹੁਣ ਕਦੋਂ ਤੱਕ ਬਣ ਸਕਣਗੀਆਂ ਵੋਟਾਂ

- PTC NEWS

Top News view more...

Latest News view more...

PTC NETWORK