Chandigarh Police ਕਰੇਗੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਦੀ ਜਾਂਚ, HC ਨੇ ਦਿੱਤੇ ਇਹ ਸਖਤ ਹੁਕਮ
Colonel Pushpinder Singh Bath Case News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਵਿੱਚ ਪੰਜਾਬ ਪੁਲਿਸ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ 'ਤੇ ਕੀਤੇ ਹਮਲੇ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨੀ ਹੋਵੇਗੀ। 3 ਦਿਨਾਂ ਵਿੱਚ ਇੱਕ ਨਵੀਂ ਜਾਂਚ ਟੀਮ ਬਣਾਈ ਜਾਵੇਗੀ। ਜਿਸ ਵਿੱਚ ਪੰਜਾਬ ਪੁਲਿਸ ਦਾ ਕੋਈ ਵੀ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਹਾਲਾਂਕਿ, ਜਾਂਚ ਵਿੱਚ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣਾ ਪਵੇਗਾ।
ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਐਸਆਈਟੀ ਬਣਾਈ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਸਨ ਅਤੇ ਬਿਆਨ ਵੀ ਦਰਜ ਕੀਤੇ ਸਨ, ਪਰ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਉਸ ਦਲੀਲ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਕਰਨਲ ਪਾਠਕ ਨੇ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ।
ਹਾਈਕੋਰਟ ਦੇ ਫੈਸਲੇ ’ਤੇ ਬਾਠ ਦੇ ਵਕੀਲ ਨੇ ਫੈਸਲੇ ’ਤੇ ਸੰਤੁਸ਼ਟੀ ਜਤਾਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਾਡੀ ਮੰਗ ਨੂੰ ਮਨਜ਼ੂਰ ਕੀਤਾ ਹੈ। ਅਸੀਂ ਪੰਜਾਬ ਪੁਲਿਸ ਕੋਲੋਂ ਜਾਂਚ ਦੇ ਹੱਕ ’ਚ ਨਹੀਂ ਸੀ। ਕਰਨਲ ਬਾਠ ਕੁੱਟਮਾਰ ਮਾਮਲੇ ਦੀ ਚੰਡੀਗੜ੍ਹ ਪੁਲਿਸ ਜਾਂਚ ਕਰੇਗੀ।
- PTC NEWS