Thu, Dec 26, 2024
Whatsapp

ਚੰਡੀਗੜ੍ਹ 'ਚ ਰੇਂਜ ਰੋਵਰ ਕਾਰ ਦਾ ਕਹਿਰ, ਸੜਕ ਪਾਰ ਕਰ ਰਹੇ ਵਿਅਕਤੀ ਨੂੰ ਮਾਰੀ ਟੱਕਰ, ਹੋਈ ਮੌਤ

ਚੰਡੀਗੜ੍ਹ ਦੇ ਕਿਸਾਨ ਭਵਨ ਦੇ ਸਾਹਮਣੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਹੀਂ ਇੱਕ ਰੇਂਜ ਰੋਵਰ ਨੇ ਸੜਕ ਪਾਰ ਕਰ ਰਹੇ ਇੱਕ ਪੈਦਲ ਵਿਅਕਤੀ ਨੂੰ ਟੱਕਰ ਮਾਰ ਦਿੱਤੀ

Reported by:  PTC News Desk  Edited by:  Amritpal Singh -- November 06th 2024 09:02 PM
ਚੰਡੀਗੜ੍ਹ 'ਚ ਰੇਂਜ ਰੋਵਰ ਕਾਰ ਦਾ ਕਹਿਰ, ਸੜਕ ਪਾਰ ਕਰ ਰਹੇ ਵਿਅਕਤੀ ਨੂੰ ਮਾਰੀ ਟੱਕਰ, ਹੋਈ ਮੌਤ

ਚੰਡੀਗੜ੍ਹ 'ਚ ਰੇਂਜ ਰੋਵਰ ਕਾਰ ਦਾ ਕਹਿਰ, ਸੜਕ ਪਾਰ ਕਰ ਰਹੇ ਵਿਅਕਤੀ ਨੂੰ ਮਾਰੀ ਟੱਕਰ, ਹੋਈ ਮੌਤ

Punjab News: ਚੰਡੀਗੜ੍ਹ ਦੇ ਕਿਸਾਨ ਭਵਨ ਦੇ ਸਾਹਮਣੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਹੀਂ ਇੱਕ ਰੇਂਜ ਰੋਵਰ ਨੇ ਸੜਕ ਪਾਰ ਕਰ ਰਹੇ ਇੱਕ ਪੈਦਲ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਪੀਜੀਆਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਸਤਿਆਨਾਰਾਇਣ ਵਜੋਂ ਹੋਈ ਹੈ, ਜੋ ਪਿੰਡ ਮਲੋਆ ਦਾ ਰਹਿਣ ਵਾਲਾ ਸੀ ਅਤੇ ਮਾਰਕਫੈੱਡ ਵਿੱਚ ਨੌਕਰੀ ਕਰਦਾ ਸੀ।

ਪੁਲਿਸ ਜਾਂਚ ਅਨੁਸਾਰ ਮ੍ਰਿਤਕ ਸਤਿਆਨਾਰਾਇਣ ਸੈਕਟਰ 22 ਤੋਂ ਸੈਕਟਰ 35 ਜਾ ਰਿਹਾ ਸੀ। ਜਿਵੇਂ ਹੀ ਉਸਨੇ ਸੜਕ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇੱਕ ਤੇਜ਼ ਰਫ਼ਤਾਰ ਰੇਂਜ ਰੋਵਰ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਰ ਨੂੰ ਕਬਜ਼ੇ 'ਚ ਲੈ ਲਿਆ ਅਤੇ ਡਰਾਈਵਰ ਜਸਵਿੰਦਰ, ਵਾਸੀ ਡਡਵਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


ਥਾਣਾ 36 ਦੀ ਪੁਲਸ ਅਨੁਸਾਰ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਰੇਂਜ ਰੋਵਰ ਦਾ ਮਾਲਕ ਪ੍ਰਾਪਰਟੀ ਡੀਲਰ ਹੈ। ਪੁਲਿਸ ਨੇ ਮੌਕੇ ਦਾ ਮੁਆਇਨਾ ਕਰਕੇ ਜਸਵਿੰਦਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK