Punjab School Timing Change : ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ, ਸਵੇਰੇ ਸਾਢੇ 8 ਵਜੇ ਖੁੱਲ੍ਹੇ ਸਕੂਲ
ਮੁਹਾਲੀ : ਮੌਸਮ ਵਿਚ ਆਈ ਤਬਦੀਲੀ ਕਾਰਨ ਪੰਜਾਬ ਦੇ ਸਕੂਲਾਂ ਦੇ ਸਮੇਂ ਵਿਚ ਇਕ ਵਾਰ ਮੁੜ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਦੇ ਸਾਰੇ ਸਕੂਲ ਬੁੱਧਵਾਰ ਸਵੇਰੇ 8.30 ਵਜੇ ਖੁੱਲ੍ਹੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਾਇਮਰੀ ਸਕੂਲਾਂ 'ਚ ਦੁਪਹਿਰ 2.30 ਵਜੇ ਛੁੱਟੀ ਰਹੇਗੀ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਦੁਪਹਿਰ 2.50 ਵਜੇ ਛੁੱਟੀ ਕਰ ਦਿੱਤੀ ਜਾਵੇਗੀ। ਯਾਦ ਰਹੇ ਕਿ ਸੂਬੇ ਵਿਚ ਕਰੀਬ 27 ਹਜ਼ਾਰ ਸਰਕਾਰੀ ਸਕੂਲ ਹਨ।
ਹੋਲਾ ਮਹੱਲਾ ਕਰਕੇ PSEB ਦੀ ਡੇਟਸ਼ੀਟ ਵੀ ਬਦਲੀ
ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਹੋਲਾ ਮਹੱਲਾ ਕਰਕੇ 12ਵੀਂ ਜਮਾਤ ਦੀ ਡੇਟਸ਼ੀਟ ਬਦਲ ਦਿੱਤੀ ਹੈ। ਵਾਤਾਵਰਣ ਸਿੱਖਿਆ ਵਿਸ਼ੇ ਦੀ 6 ਮਾਰਚ ਨੂੰ ਹੋਣ ਵਾਲੀ ਪ੍ਰੀਖਿਆ ਹੁਣ 21 ਅਪ੍ਰੈਲ ਨੂੰ ਹੋਵੇਗੀ।
ਕੱਲ ਮਿਤੀ 01/03/2023 ਤੋਂ 31/03/2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।
ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ। — Harjot Singh Bains (@harjotbains) February 28, 2023
ਪੀ.ਐਸ.ਈ.ਬੀ ਦੇ ਡਿਪਟੀ ਸਕੱਤਰ ਮਨਜੀਤ ਭੱਠਲ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲਾਂ ਅਤੇ ਸੈਂਟਰ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਦ ਵਿਦਿਆਰਥੀਆਂ ਦੀ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੀਖਿਆ ਨਾਲ ਸਬੰਧਤ ਪੂਰੀ ਜਾਣਕਾਰੀ ਅਤੇ ਡੇਟਸ਼ੀਟ ਲਈ, ਕਿਸੇ ਨੂੰ PSEB ਦੀ ਵੈੱਬਸਾਈਟ https://www.peeb.ac.in/ 'ਤੇ ਲਾਗਇਨ ਕਰਨਾ ਹੋਵੇਗਾ। ਕਿਸੇ ਵੀ ਜਾਣਕਾਰੀ ਲਈ ਫੋਨ ਨੰਬਰ 01725227333 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : LPG Cylinder Price Hike: ਹੋਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ 50 ਰੁਪਏ ਇਜ਼ਾਫਾ
ਹਰਿਆਣਾ ਦੇ ਸਕੂਲਾਂ 'ਚ ਵੀ ਸਮਾਂ ਬਦਲਿਆ ਗਿਆ
23 ਫਰਵਰੀ 2023 ਤੋਂ, ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਰਾਜ ਦੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਸੀ। ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਬਦਲ ਦਿੱਤਾ ਗਿਆ ਹੈ। ਇਸੇ ਤਰ੍ਹਾਂ ਦੋ ਸ਼ਿਫਟਾਂ ਵਾਲੇ ਸਕੂਲਾਂ 'ਚ ਪਹਿਲੀ ਸ਼ਿਫਟ ਦਾ ਸਮਾਂ ਸਵੇਰੇ 7:00 ਤੋਂ ਦੁਪਹਿਰ 12:30 ਵਜੇ ਤੱਕ ਤੇ ਦੂਜੀ ਸ਼ਿਫਟ ਦਾ ਸਮਾਂ ਦੁਪਹਿਰ 12:45 ਤੋਂ ਸ਼ਾਮ 6:15 ਤੱਕ ਕੀਤਾ ਗਿਆ ਸੀ।
- PTC NEWS