China Dor banned : ਪੰਜਾਬ 'ਚ ਚਾਈਨਾ ਡੋਰ 'ਤੇ ਲੱਗੀ ਪਾਬੰਦੀ! ਉਲੰਘਣਾ ਕਰਨ 'ਤੇ 15 ਲੱਖ ਰੁਪਏ ਤੱਕ ਦਾ ਲੱਗੇਗਾ ਜੁਰਮਾਨਾ
China Dor banned in Punjab : ਖਤਰਨਾਕ ਚਾਈਨਾ ਡੋਰ ਨਾਲ ਵਾਪਰ ਰਹੀਆਂ ਘਟਨਾਵਾਂ 'ਤੇ ਹੁਣ ਕੁੱਝ ਹੱਦ ਤੱਕ ਠੱਲ੍ਹ ਪੈਣ ਦੇ ਸੰਕੇਤ ਵਿਖਾਈ ਦੇ ਰਹੇ ਹਨ, ਕਿਉਂਕਿ ਸੂਬੇ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ ਵੇਚਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ 1986 ਦੇ ਕਾਨੂੰਨ ਤਹਿਤ ਕਾਰਵਾਈ ਹੋਵੇਗੀ ਅਤੇ 15 ਲੱਖ ਤੱਕ ਦਾ ਜੁਰਮਾਨਾ ਹੋਵੇਗਾ। ਇਸਤੋਂ ਇਲਾਵਾ ਚਾਈਨਾ ਡੋਰ ਫੜਵਾਉਣ ਵਾਲਿਆਂ ਲਈ ਨਕਦ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ।
ਵਿਭਾਗ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਾਤਾਵਰਨ (ਸੁਰੱਖਿਆ) ਐਕਟ, 1986 ਦੀ ਧਾਰਾ 11, ਧਾਰਾ 5 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ, ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਰਾਜ ਵਿੱਚ ਚਾਈਨਾ ਡੋਰ/ਮਾਂਝਾ ਸਮੇਤ ਨਾਈਲੋਨ, ਪਲਾਸਟਿਕ ਜਾਂ ਕਿਸੇ ਹੋਰ ਸਿੰਥੈਟਿਕ ਸਮੱਗਰੀ ਦੀ ਬਣੀ ਪਤੰਗ ਉਡਾਉਣ ਵਾਲੀ ਤਾਰ/ਕੱਚ ਦੀ ਬਣੀ ਹੋਈ ਪਤੰਗ ਉਡਾਉਣ ਵਾਲੀ ਤਾਰ ਜਾਂ ਕਿਸੇ ਵੀ ਤਿੱਖੇ ਪਦਾਰਥ ਨਾਲ ਲੇਪ ਵਾਲੀ ਕਿਸੇ ਵੀ ਸਿੰਥੈਟਿਕ ਸਤਰ ਦੇ ਨਿਰਮਾਣ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਵਰਤੋਂ 'ਤੇ ਪੂਰਨ ਪਾਬੰਦੀ ਹੋਵੇਗੀ।
ਉਲੰਘਣਾ ਅਤੇ ਸਜ਼ਾ
ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਜਾਂ ਇਸ ਤਹਿਤ ਬਣਾਏ ਗਏ ਨਿਯਮਾਂ ਅਧੀਨ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਨੂੰ 10,000 ਰੁਪਏ ਤੋਂ ਘੱਟ ਦਾ ਜੁਰਮਾਨਾ ਕੀਤਾ ਜਾਵੇਗਾ ਜੋ ਕਿ 15 ਲੱਖ ਰੁਪਏ ਤੱਕ ਹੋ ਸਕਦਾ ਹੈ।
ਚਾਈਨਾ ਡੋਰ ਫੜਾਉਣ ਵਾਲੇ ਨੂੰ ਇਨਾਮ ਦਾ ਐਲਾਨ
ਜੇਕਰ ਕੋਈ ਵਿਅਕਤੀ ਚਾਈਨਾ ਡੋਰ 'ਤੇ ਆਉਂਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 1800-180-2810 'ਤੇ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 25,000 ਰੁਪਏ ਤੱਕ ਦਾ ਕੰਮ ਦਿੱਤਾ ਜਾਵੇਗਾ (ਨਿਯਮ ਅਤੇ ਸ਼ਰਤਾਂ ਲਾਗੂ ਹਨ) ਅਤੇ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ।
- PTC NEWS