Pastor Bajinder Singh Punishment : ਮਹਿਲਾ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਪਾਸਟਰ ਬਜਿੰਦਰ ਸਿੰਘ ਨੂੰ ਮਿਲੀ ਉਮਰ ਕੈਦ ਦੀ ਸਜ਼ਾ
Pastor Bajinder Singh Punishment : ਜਲੰਧਰ ਦੇ ਪਾਦਰੀ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਮਿਲੀ ਹੈ। ਦੱਸ ਦਈਏ ਕਿ ਪਾਸਟਰ ਬਜਿੰਦਰ ਨੂੰ 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਪਾਸਟਰ ਬਜਿੰਦਰ ਸਿੰਘ ਦਾ ਯੌਨ ਸ਼ੌਸ਼ਣ ਮਾਮਲਾ ਕੀ ਹੈ ?
ਦੱਸ ਦਈਏ ਕਿ ਪੰਜਾਬ ਦੇ ਮਸ਼ਹੂਰ ਪਾਸਟਰ ਬਜਿੰਦਰ ਸਿੰਘ 'ਤੇ 2018 'ਚ ਇੱਕ 35 ਸਾਲਾ ਔਰਤ ਨੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਦਾ ਦਾਅਵਾ ਸੀ ਕਿ ਪਾਸਟਰ ਨੇ ਮੁਹਾਲੀ ਸਥਿਤ ਆਪਣੇ ਘਰ ਜਾ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਅਤੇ ਬਲੈਕਮੇਲ ਕਰਨ ਦੀ ਧਮਕੀ ਦਿੱਤੀ। ਸ਼ਿਕਾਇਤ ਮੁਤਾਬਕ ਅਪ੍ਰੈਲ 2018 'ਚ ਪੀੜਤਾ ਨੇ ਹਿੰਮਤ ਜਤਾਈ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਸਿੰਘ ਫਰਾਰ ਹੋ ਗਿਆ। ਬਾਅਦ ਵਿਚ ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਹ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇੱਕ ਹੋਰ ਕੁੜੀ ਨੇ ਵੀ ਲਾਏ ਸਨ ਪਾਸਟਰ 'ਤੇ ਇਲਜ਼ਾਮ
ਕੁਝ ਦਿਨ ਪਹਿਲਾਂ ਹੀ ਬਜਿੰਦਰ ਸਿੰਘ 'ਤੇ ਜਲੰਧਰ ਦੀ ਇਕ ਹੋਰ 22 ਸਾਲਾ ਔਰਤ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ, ਜਿਸ ਦਾ ਮਾਮਲਾ ਵੀ ਕਾਨੂੰਨੀ ਪ੍ਰਕਿਰਿਆ ਵਿਚ ਹੈ। ਹਾਲ ਹੀ ਵਿੱਚ ਵਾਇਰਲ ਹੋਈ ਇੱਕ ਵੀਡੀਓ ਵਿੱਚ ਸਿੰਘ ਨੂੰ ਆਪਣੇ ਦਫ਼ਤਰ ਵਿੱਚ ਇੱਕ ਔਰਤ ਅਤੇ ਕਰਮਚਾਰੀਆਂ ਨਾਲ ਕੁੱਟਮਾਰ ਕਰਦੇ ਦੇਖਿਆ ਗਿਆ।
ਮੁਹਾਲੀ ਪੁਲਿਸ ਨੇ ਇਸ ਯੌਨ ਸ਼ੋਸ਼ਣ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤਾ ਨੇ ਹਾਲ ਹੀ ਵਿੱਚ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ। ਪੰਜਾਬ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਕੀਤੇ ਹਨ। ਜਿਨਸੀ ਪਰੇਸ਼ਾਨੀ, ਪਿੱਛਾ ਕਰਨਾ, ਅਪਰਾਧਿਕ ਧਮਕੀਆਂ ਅਤੇ ਸਰੀਰਕ ਹਮਲੇ ਸਮੇਤ।
ਦੱਸ ਦਈਏ ਕਿ 2018 ਦੇ ਇਸ ਕੇਸ ਵਿੱਚ ਉਹ ਫਿਲਹਾਲ ਜ਼ਮਾਨਤ 'ਤੇ ਬਾਹਰ ਸੀ ਪਰ ਮੋਹਾਲੀ ਅਦਾਲਤ ਵੱਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ਨੇ ਉਸ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਸਨ।
- PTC NEWS