Chandigarh News : ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਸਥਿਤੀ ਤਣਾਅਪੂਰਨ, ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ
Kaumi Insaaf Morcha : ਮੁਹਾਲੀ 'ਚ ਪੰਜਾਬ ਤੇ ਚੰਡੀਗੜ੍ਹ ਦੀ ਸਰਹੱਦ 'ਤੇ ਬੈਠੇ ਕੌਮੀ ਇਨਸਾਫ਼ ਮੋਰਚਾ ਤੇ ਆਗੂਆਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਝੜਪ ਦੀ ਖ਼ਬਰ ਹੈ। ਝੜਪ ਦੌਰਾਨ ਕੁੱਝ ਪੁਲਿਸ ਕਰਮਚਾਰੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ, ਜਿਸ ਪਿੱਛੋਂ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਚੰਡੀਗੜ੍ਹ ਦੇ ਸੈਕਟਰ 43 ਨੇੜੇ ਵਾਪਰੀ ਇਸ ਘਟਨਾ ਕਾਰਨ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਨ, ਜਿਨ੍ਹਾਂ ਨੂੰ ਰੋਕਣ ਲਈ ਭਾਰੀ ਪੁਲਿਸ ਬਲ ਵੀ ਤੈਨਾਤ ਸੀ। ਕਿਸਾਨਾਂ ਵੱਲੋਂ ਵੀ ਕੌਮੀ ਇਨਸਾਫ਼ ਮੋਰਚਾ ਦੇ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਦੌਰਾਨ ਹੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ, ਜਿਸ ਦੌਰਾਨ ਪੁਲਿਸ ਦੇ ਕੁੱਝ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ।
ਜਾਣਕਾਰੀ ਅਨੁਸਾਰ ਮੌਕੇ 'ਤੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ। ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਹਨ।
- PTC NEWS