Ludhiana News : ਸਨਅਤਕਾਰ ਕੋਲੋਂ ਫਿਰੌਤੀ ਮੰਗਣ ਦਾ ਮਾਮਲਾ, ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਕਰੀਬੀ ਗ੍ਰਿਫਤਾਰ
Ludhiana News : ਲੁਧਿਆਣਾ ਦੇ ਸਨਅਤਕਾਰ ਲੋਹਾ ਕਾਰੋਬਾਰੀ ਰਵਿਸ਼ ਗੁਪਤਾ ਕੋਲੋਂ 30 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੀਵ ਰਾਜੇ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਲੋਹਾ ਵਪਾਰੀ ਰਵਿਸ਼ ਗੁਪਤਾ ਕੋਲੋ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪਹਿਲਾਂ ਹੀ ਪੁਲਿਸ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਜਿਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੀ ਇਸ ਮਾਮਲੇ ’ਚ ਪਲਟਵਾਰ ਕੀਤਾ ਅਤੇ ਕਿਹਾ ਕਿ ਦਿੱਲੀ ਚੋਣਾਂ ਹਾਰਨ ’ਤੇ ਆਮ ਆਦਮੀ ਪਾਰਟੀ ਵੱਲੋਂ ਜੋ ਬਿਆਨਬਾਜੀ ਕੀਤੀ ਗਈ ਹੈ ਉਸ ਦਾ ਨਤੀਜਾ ਉਨ੍ਹਾਂ ਦੇ ਸਾਥੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪਰਿਵਾਰ ਤੋਂ ਪਤਾ ਚੱਲਣ ਤੋਂ ਬਾਅਦ ਹੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਹੈ।
ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਪੁਲਿਸ ਵੱਲੋਂ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਹੀ ਇਹ ਸਾਰੀ ਗੱਲ ਕਹਾਈ ਗਈ ਹੈ ਅਤੇ ਮੇਰੇ ਸਾਥੀਆਂ ਨੂੰ ਫਸਾਉਣ ਦਾ ਯਤਨ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪਾਰਲੀਮੈਂਟ ਸੈਸ਼ਨ ਤੋਂ ਬਾਅਦ ਉਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਲਈ ਬੈਠਣਗੇ। ਉਹਨਾਂ ਕਿਹਾ ਕਿ ਇਹ ਝੂਠੇ ਕੇਸ ਵਿੱਚ ਰਾਜੀਵ ਰਾਜਾ ਨੂੰ ਫਸਾਇਆ ਗਿਆ ਹੈ।
ਇਹ ਵੀ ਪੜ੍ਹੋ : Punjabi Youth News : ਨਾਜਾਇਜ ਤਰੀਕੇ ਨਾਲ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਹੇ ਪੰਜਾਬੀ ਨੌਜਵਾਨ ਦੀ ਹੋਈ ਮੌਤ
- PTC NEWS