ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕੋਰੋਨਾ ਦੀ ਸਥਿਤੀ 'ਤੇ ਸਮੀਖਿਆ ਬੈਠਕ ਕੀਤੀ। ਇਸ ਤੋਂ ਬਾਅਦ ਕਿਹਾ ਕਿ ਕੋਵਿਡ ਦੇ ਨਵੇਂ ਵੇਰੀਐਂਟ BF 7 ਦਾ ਅਜੇ ਤੱਕ ਇੱਕ ਵੀ ਕੇਸ ਨਹੀਂ ਮਿਲਿਆ ਹੈ ਪਰ ਸਾਨੂੰ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ।<blockquote class=twitter-tweet><p lang=hi dir=ltr>विदेशों में कोरोना के नए वेरिएंट की चर्चाओं के बीच आज दिल्ली में तैयारियों की समीक्षा की। <a href=https://t.co/zVNVpdyXc7>https://t.co/zVNVpdyXc7</a></p>&mdash; Arvind Kejriwal (@ArvindKejriwal) <a href=https://twitter.com/ArvindKejriwal/status/1605903822336839682?ref_src=twsrc^tfw>December 22, 2022</a></blockquote> <script async src=https://platform.twitter.com/widgets.js charset=utf-8></script> ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਸੁਰੇਸ਼ ਕੁਮਾਰ ਅਤੇ ਸਿਹਤ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੇ ਸਿਵਲ ਲਾਈਨਜ਼ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਕੋਰੋਨਾ 'ਤੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਕੋਰੋਨਾ ਦੀ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜੋ ਸਥਿਤੀ ਦੇਖਣ ਨੂੰ ਮਿਲ ਰਹੀ ਹੈ, ਉਹ ਚਿੰਤਾਜਨਕ ਹੈ ਪਰ ਦਿੱਲੀ 'ਚ ਅਜੇ ਤੱਕ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਪਿਛਲੇ ਸਾਲ ਜਦੋਂ ਦਿੱਲੀ 'ਚ ਕੋਰੋਨਾ ਆਪਣੇ ਸਿਖਰ 'ਤੇ ਸੀ ਤਾਂ 25 ਹਜ਼ਾਰ ਬੈੱਡਾਂ ਦੀ ਲੋੜ ਸੀ। ਜਿਸ ਨੂੰ ਸਰਕਾਰ ਨੇ ਪੂਰਾ ਕੀਤਾ। ਅੱਜ ਵੀ ਅੱਠ ਹਜ਼ਾਰ ਬੈੱਡ ਖਾਲੀ ਹਨ। ਜੇਕਰ ਲੋੜ ਪਈ ਤਾਂ ਬੈੱਡਾਂ ਦੀ ਗਿਣਤੀ ਵਧਾਈ ਜਾਵੇਗੀ।