ਨਵੀਂ ਦਿੱਲੀ: ਦਿੱਲੀ ਦੇ ਕਾਂਝਵਾਲਾ ਮੌਤ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕਰਕੇ ਦੱਸਿਆ ਕਿ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਲੋੜ ਪਈ ਤਾਂ ਉਹ ਵੀ ਸਰਕਾਰ ਵੱਲੋਂ ਪੂਰੀ ਕੀਤੀ ਜਾਵੇਗੀ।
पीड़िता की माँ से बात हुई। 
बेटी को न्याय दिलवायेंगे। बड़े से बड़ा वकील खड़ा करेंगे। 
उनकी माँ बीमार रहती हैं। उनका पूरा इलाज करवायेंगे। 
पीड़िता के परिवार को दस लाख रुपये का मुआवज़ा देंगे
सरकार पीड़िता के परिवार के साथ है। भविष्य में भी कोई ज़रूरत हुई तो हम पूरा करेंगे
— Arvind Kejriwal (@ArvindKejriwal) January 3, 2023
 <script async src=https://platform.twitter.com/widgets.js charset=utf-8></script>ਦੱਸ ਦੇਈਏ ਕਿ ਦਿੱਲੀ ਦੇ ਕਾਂਝਵਾਲਾ ਇਲਾਕੇ 'ਚ ਨਵੇਂ ਸਾਲ ਦੀ ਰਾਤ ਨੂੰ ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਬੀ ਹੋਣ ਕਾਰਨ ਤੇਜ਼ ਰਫਤਾਰ ਬਲੇਨੋ ਕਾਰ ਚਾਲਕ ਨੇ ਸਕੂਟੀ ਸਵਾਰ ਲੜਕੀ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਬਾਅਦ ਜ਼ਮੀਨ 'ਤੇ ਡਿੱਗੀ ਲੜਕੀ ਟਾਇਰ ਦੇ ਵਿਚਕਾਰ ਹੀ ਫਸ ਗਈ। ਇਸ ਦੌਰਾਨ ਡਰਾਈਵਰ ਲੜਕੀ ਨੂੰ ਕਰੀਬ 10-12 ਕਿਲੋਮੀਟਰ ਤੱਕ ਖਿੱਚ ਕੇ ਲੈ ਗਿਆ। ਇਸ ਦੌਰਾਨ ਲੜਕੀ ਦੀ ਮੌਤ ਹੋ ਗਈ ਸੀ। ਪੋਸਟਮਾਰਟਮ ਤੋਂ ਬਾਅਦ ਲੜਕੀ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ।