ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।<blockquote class=twitter-tweet><p lang=pa dir=ltr>ਅੱਜ ਪੰਜਾਬ ਸਕੱਤਰੇਤ ਦੇ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਨਵੇਂ ਸਾਲ 2023 ਦਾ ਕਲੰਡਰ ਜਾਰੀ ਕੀਤਾ…<br>ਉਮੀਦ ਕਰਦਾ ਹਾਂ ਇਸ ਸਾਲ ਦਾ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖ਼ੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ…ਸਰਕਾਰ ਤਰਫੋਂ ਅਸੀਂ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਰੰਗਲਾ ਬਣਾਉਣ ਲਈ ਪੂਰੇ ਵਚਨਬੱਧ ਹਾਂ…. <a href=https://t.co/ZJFr1DGu35>pic.twitter.com/ZJFr1DGu35</a></p>&mdash; Bhagwant Mann (@BhagwantMann) <a href=https://twitter.com/BhagwantMann/status/1609857840260472834?ref_src=twsrc^tfw>January 2, 2023</a></blockquote> <script async src=https://platform.twitter.com/widgets.js charset=utf-8></script>ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।