ਪਛਵਾੜਾ ਕੋਲਾ ਖਾਣ ਤੋਂ ਕੋਲਾ ਲੈ ਕੇ ਰੋਪੜ ਪਹੁੰਚੀ ਟਰੇਨ, ਮੁੱਖ ਮੰਤਰੀ ਨੇ ਕੀਤਾ ਸਵਾਗਤ
ਰੋਪੜ: ਝਾਰਖੰਡ ਦੇ ਪਛਵਾੜਾ ਸਥਿਤ ਕੋਲਾ ਖਾਣ ਤੋਂ ਕੋਲਾ ਲੈ ਕੇ ਮਾਲ ਗੱਡੀ ਅੱਜ ਰੋਪੜ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਪਹੁੰਚੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵਾਗਤ ਕਰਨ ਵਾਸਤੇ ਉਚੇਚੇ ਤੌਰ ’ਤੇ ਪਹੁੰਚੇ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹੁਣ ਬਿਜਲੀ ਦੀ ਕਮੀ ਨਹੀਂ ਆਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਵਿਦੇਸ਼ੀ ਕੋਲਾ ਖਰੀਦਣ ਲਈ 520 ਕਰੋੜ ਰੁਪਇਆ ਖਰਚਾ ਆਉਂਦਾ ਸੀ ਉਹ ਹੁਣ ਬਚ ਜਾਵੇਗ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਨੇ ਸਹਿਯੋਗ ਦਿੰਦੇ ਹੋਏ ਪੰਜਾਬ ਦੀਆਂ ਸ਼ਰਤਾਂ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਸਮੱਸਿਆਂ ਨਹੀਂ ਆਵੇਗੀ।
ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਕੋਲੋਂ ਖਾਣ ਵਿਚੋਂ ਵਾਧੂ ਕੋਲਾ ਕੱਢਣ ਦੀ ਮਨਜ਼ੂਰੀ ਮਿਲ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕੋਲੇ ਦੇ ਕਮੀ ਦੂਰ ਹੋਣ ਨਾਲ ਬਿਜਲੀ ਸੰਕਟ ਦੂਰ ਹੋ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਵਿੱਤੀ ਲਾਭ ਵੀ ਹੋਵੇਗਾ।
ਦੱਸ ਦੇਈਏ ਕਿ ਸਾਲ 2014 ਵਿਚ ਸੁਪਰੀਮ ਕੋਰਟ ਵੱਲੋਂ ਕੋਲਾ ਖਾਣਾਂ ਦੀ ਅਲਾਟਮੈਂਟ ਰੱਦ ਕਰਨ ’ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੁੰ ਅਲਾਟ ਹੋਈ ਪਛਵਾੜਾ ਕੋਲਾ ਖਾਣ ਵੀ ਰੱਦ ਹੋ ਗਈ ਹੈ।ਜ਼ਿਕਰਯੋਗ ਹੈ ਕਿ ਮੁੜ ਹੋਈ ਅਲਾਟਮੈਂਟ ਵਿਚ ਇਹ ਖਾਣ ਪੀਐਸਪੀਸੀ ਐਲ ਨੂੰ ਮਿਲ ਗਈ ਅਤੇ ਹੁਣ ਇਸ ਖਾਣ ਵਿਚੋਂ ਕੋਲਾ ਕੱਢ ਕੇ ਪੰਜਾਬ ਲਿਆਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸੇ ਤਹਿਤ ਕੋਲਾ ਲੈ ਕੇ ਪਹਿਲੀ ਮਾਲ ਗੱਡੀ ਅੱਜ ਰੋਪੜ ਪਹੁੰਚੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋ ਦੀ ਗੱਡੀ ਦਾ ਸਵਾਗਤ ਕਰਨਗੇ।
ਅਪਡੇਟ ਜਾਰੀ.....
- PTC NEWS