Punjab Weather : ਪੰਜਾਬ ਤੇ ਚੰਡੀਗੜ੍ਹ 'ਚ ਰਾਤਾਂ ਹੋਈਆਂ ਠੰਡੀਆਂ, ਮੌਸਮ ਵਿਭਾਗ ਦਾ ਅਲਰਟ
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ ਆਮ ਦੇ ਬਰਾਬਰ ਹੋ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ 27 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ। 30 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਦੌਰਾਨ ਕੁਝ ਥਾਵਾਂ 'ਤੇ ਤੂਫਾਨ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਵਿਭਾਗ ਮੁਤਾਬਕ ਦੀਵਾਲੀ ਤੋਂ ਬਾਅਦ ਪੰਜਾਬ-ਹਰਿਆਣਾ ਸਮੇਤ ਦਿੱਲੀ-ਐੱਨਸੀਆਰ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ, ਮੱਧ ਅਤੇ ਦੱਖਣੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਜਾਰੀ ਹੈ। ਉੱਤਰ-ਪੱਛਮੀ ਮੌਨਸੂਨ ਦੇ ਵਾਪਸੀ ਦਾ ਅਜੇ ਵੀ ਉੱਤਰ-ਪੂਰਬੀ ਭਾਰਤ 'ਤੇ ਅਸਰ ਪੈ ਰਿਹਾ ਹੈ।
ਅਕਤੂਬਰ ਦੇ ਦੂਜੇ ਹਫਤੇ ਹੀ ਉੱਤਰਾਖੰਡ 'ਚ ਸੀਤ ਲਹਿਰ ਨੇ ਦਸਤਕ ਦਿੱਤੀ ਹੈ। ਸਿੱਖਾਂ ਦੇ ਪਵਿੱਤਰ ਅਸਥਾਨ ਹੇਮਕੁੰਟ ਸਾਹਿਬ ਵਿੱਚ ਵੀ ਬਰਫ਼ਬਾਰੀ ਹੋਈ ਹੈ। 10 ਅਕਤੂਬਰ ਨੂੰ ਬਦਰੀਨਾਥ ਧਾਮ ਦੇ ਆਲੇ-ਦੁਆਲੇ ਦੀਆਂ ਪਹਾੜੀਆਂ 'ਤੇ ਹਲਕੀ ਬਰਫਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਹਾੜਾਂ 'ਚ ਮੀਂਹ ਪੈ ਸਕਦਾ ਹੈ।
- PTC NEWS