Nishan Sahib Colour : ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫੈਸਲਾ, ਕਿਹਾ- ਬਸੰਤੀ ਜਾਂ ਸੁਰਮਈ ਹੋਵੇ ਰੰਗ
Nishan Sahib Colour : ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੇ ਫੈਸਲੇ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਵੇ।
ਦੱਸ ਦਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕੀਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ।
ਜਾਰੀ ਹੋਏ ਸਰੂਕਲਰ ’ਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਪੈਦਾ ਹੋਈ ਦੁਬਿਧਾ ਨੂੰ ਦੂਰ ਕਰਨ ਲਈ ਸਰਬ ਸੰਮਤੀ ਨਾਲ ਫੈਸਲਾ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਫਾਲਿਤ ਸਿੱਖ ਰਹਿਤ ਮਰਿਆਦਾ ਦੀ ਰੌਸ਼ਨੀ ’ਚ ਸੰਗਤਾਂ ਤੇ ਪ੍ਰਬੰਧਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਫੈਸਲਾ ਕਿਸੇ ਧਰਮ ਜਾਂ ਭਗਵੇਂ ਰੰਗ ਦੇ ਖਿਲਾਫ ਨਹੀਂ ਹੈ। ਸਿਰਫ ਰਹਿਤ ਮਰਿਆਦਾ ਦੀ ਇੰਨ ਬਿੰਨ ਪਾਲਣਾ ਲਈ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕੂਲਰ ਨੂੰ ਕਿਸੇ ਧਰਮ ਨਾਲ ਜੋੜਕੇ ਬੇਲੋੜਾ ਵਿਵਾਦ ਨਾ ਪੈਦਾ ਕੀਤਾ ਜਾਵੇ। ਫੈਸਲਾ ਕੋਈ ਨਵਾਂ ਨਹੀਂ ਹੈ ਤੈਅ ਰਹੀਤ ਮਰਿਆਦਾ ਦੀ ਪਾਲਣਾ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਨਿਸ਼ਾਨ ਸਾਹਿਬ ਦੇ ਸਿਰੇ ’ਤੇ ਸਰਬਲੋਹ ਦਾ ਭਾਲਾ ਜਾਂ ਖੰਡਾ ਹੋਵੇ।
ਇਹ ਵੀ ਪੜ੍ਹੋ: Students Died In Canada : ਕੈਨੇਡਾ 'ਚ ਸੜਕ ਹਾਦਸੇ ਦੌਰਾਨ ਭੈਣ-ਭਰਾ ਸਮੇਤ 3 ਪੰਜਾਬੀ ਵਿਦਿਆਰਥੀਆਂ ਦੀ ਮੌਤ
- PTC NEWS