Sat, Jul 6, 2024
Whatsapp

Coconut Curd : ਭਾਰ ਘਟਾਉਣ 'ਚ ਮਦਦਗਾਰ ਹੈ ਨਾਰੀਅਲ ਦੇ ਦਹੀਂ ਦਾ ਸੇਵਨ, ਜਾਣੋ ਇਸ ਦੇ ਹੋਰ ਫਾਇਦੇ

ਨਾਰੀਅਲ ਦੇ ਦਹੀਂ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਤਾਂ ਆਉ ਜਾਣਦੇ ਹਾਂ ਨਾਰੀਅਲ ਦਾ ਦਹੀਂ ਖਾਣ ਦੇ ਫਾਇਦੇ...

Reported by:  PTC News Desk  Edited by:  Dhalwinder Sandhu -- July 03rd 2024 02:54 PM
Coconut Curd : ਭਾਰ ਘਟਾਉਣ 'ਚ ਮਦਦਗਾਰ ਹੈ ਨਾਰੀਅਲ ਦੇ ਦਹੀਂ ਦਾ ਸੇਵਨ, ਜਾਣੋ ਇਸ ਦੇ ਹੋਰ ਫਾਇਦੇ

Coconut Curd : ਭਾਰ ਘਟਾਉਣ 'ਚ ਮਦਦਗਾਰ ਹੈ ਨਾਰੀਅਲ ਦੇ ਦਹੀਂ ਦਾ ਸੇਵਨ, ਜਾਣੋ ਇਸ ਦੇ ਹੋਰ ਫਾਇਦੇ

Coconut Curd: ਨਾਰੀਅਲ ਦੇ ਦਹੀਂ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ, ਫਾਈਬਰ, ਵਿਟਾਮਿਨ ਸੀ, ਬੀ2, ਬੀ3, ਮੈਗਨੀਸ਼ੀਅਮ, ਪ੍ਰੋਟੀਨ, ਸੋਡੀਅਮ, ਫਾਸਫੋਰਸ, ਪੋਟਾਸ਼ੀਅਮ ਪਾਇਆ ਜਾਂਦਾ ਹੈ। ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਨਾਲ-ਨਾਲ ਹੋਰ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਉ ਜਾਣਦੇ ਹਾਂ ਨਾਰੀਅਲ ਦਾ ਦਹੀਂ ਖਾਣ ਦੇ ਫਾਇਦੇ... 

ਸਰੀਰ ਦੀ ਗਰਮੀ ਨੂੰ ਸ਼ਾਂਤ ਕਰਨ 'ਚ ਮਦਦਗਾਰ 


ਮਾਹਿਰਾਂ ਮੁਤਾਬਕ ਨਾਰੀਅਲ ਦੇ ਦਹੀਂ ਦਾ ਸੇਵਨ ਕਰਕੇ ਸਰੀਰ ਦੀ ਗਰਮੀ ਨੂੰ ਸ਼ਾਂਤ ਕੀਤਾ ਜਾ ਸਕਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਠੰਡਾ ਕਰਨ ਵਾਲੇ ਗੁਣ ਪਾਏ ਜਾਣਦੇ ਹਨ, ਜੋ ਸਰੀਰ ਦੇ ਅੰਦਰਲੀ ਗਰਮੀ ਨੂੰ ਠੰਡਾ ਕਰਨ 'ਚ ਮਦਦ ਕਰਦੇ ਹਨ। ਨਾਲ ਹੀ ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ ਅਤੇ ਤੁਸੀਂ ਸਿਹਤਮੰਦ ਰਹੋਗੇ।

ਸਰੀਰ ਨੂੰ ਹਾਈਡਰੇਟ ਰੱਖਣ ਲਈ ਫਾਇਦੇਮੰਦ

ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਜੇਕਰ ਨਾਰੀਅਲ ਦਾ ਦੁੱਧ ਕੱਢ ਕੇ ਦਹੀਂ ਬਣਾ ਕੇ ਉਸ ਦਾ ਸੇਵਨ ਕੀਤਾ ਜਾਵੇਂ ਤਾਂ ਸਰੀਰ ਹਾਈਡ੍ਰੇਟਿਡ ਰਹੇਗਾ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪਾਣੀ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਹਾਈਡਰੇਟ ਰੱਖਣ 'ਚ ਮਦਦ ਕਰਦੀ ਹੈ। ਇਸ ਲਈ ਸਾਰਿਆਂ ਨੂੰ ਨਾਰੀਅਲ ਦੇ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ।

ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ 

ਜੇਕਰ ਤੁਸੀਂ ਪੇਟ ਨਾਲ ਜੁੜੀਆਂ ਸਮਸਿਆਵਾਂ ਤੋਂ ਪ੍ਰੇਸ਼ਾਨ ਰਹਿੰਦੇ ਹੋ ਤਾਂ ਤੁਹਾਨੂੰ ਨਾਰੀਅਲ ਦੇ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਅੰਤੜੀਆਂ ਦੇ ਬੈਕਟੀਰੀਆ ਦਾ ਸੰਤੁਲਨ ਬਣਿਆ ਰਹਿੰਦਾ ਹੈ, ਜੋ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ।

ਭਾਰ ਘਟਾਉਣ ਵਾਲਿਆਂ ਲਈ ਫਾਇਦੇਮੰਦ 

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਨਾਰੀਅਲ ਦੇ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਘੱਟ ਮਾਤਰਾ 'ਚ ਕੈਲੋਰੀ ਪਾਈ ਜਾਂਦੀ ਹੈ, ਜੋ ਭਾਰ ਨੂੰ ਕੰਟਰੋਲ ਕਰਨ ਅਤੇ ਮੋਟਾਪੇ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ।

ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ 

ਜੇਕਰ ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਨਾਰੀਅਲ ਦੇ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੌਸ਼ਟਿਕ ਤੱਤ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।

( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

ਇਹ ਵੀ ਪੜ੍ਹੋ: Mobile Insurance Benefits : ਕੀ ਲੈਣਾ ਚਾਹੀਦਾ ਹੈ ਮੋਬਾਈਲ ਬੀਮਾ ? ਜਾਣੋ ਇਸ ਦੇ ਕੀ ਹੁੰਦੇ ਹਨ ਫਾਇਦੇ ?

- PTC NEWS

Top News view more...

Latest News view more...

PTC NETWORK