Sat, Sep 21, 2024
Whatsapp

Punjab Bus Strike Update : ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਨੂੰ ਚਿਤਾਵਨੀ, ਕਿਹਾ- 21 ਅਕਤੂਬਰ ਤੋਂ ਬੱਸਾਂ ਹੋਣਗੀਆਂ ਬੰਦ

ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ, ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।

Reported by:  PTC News Desk  Edited by:  Aarti -- September 19th 2024 11:59 AM
Punjab Bus Strike Update :  ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਨੂੰ ਚਿਤਾਵਨੀ, ਕਿਹਾ- 21 ਅਕਤੂਬਰ ਤੋਂ ਬੱਸਾਂ ਹੋਣਗੀਆਂ ਬੰਦ

Punjab Bus Strike Update : ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਨੂੰ ਚਿਤਾਵਨੀ, ਕਿਹਾ- 21 ਅਕਤੂਬਰ ਤੋਂ ਬੱਸਾਂ ਹੋਣਗੀਆਂ ਬੰਦ

Punjab Bus Strike Update :  ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਡੀਪੂਆਂ  ਅੱਗੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਬਠਿੰਡਾ ਵਿਖੇ ਵੀ ਪੰਜਾਬ ਸਰਕਾਰ ਖਿਲਾਫ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਪੀਆਰਟੀਸੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ, ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। 

ਉਹਨਾਂ ਦੱਸਿਆ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ,ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ,ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ,ਠੇਕੇਦਾਰ ਬਾਹਰ ਕੱਢਣ,ਟਰਾਂਸਪੋਰਟ ਮਾਫੀਆ ਖਤਮ ਕਰਨ,ਕਿਲੋਮੀਟਰ ਬੱਸਾਂ ਬੰਦ ਕਰਨ,ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਸੀ ਜਿਸ ਵਿੱਚ ਜਥੇਬੰਦੀ ਦੇ 2 ਆਗੂ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸੀ 25/11 ਯੂਨੀਅਨ ਵੱਲੋਂ ਆਪਣੇ ਸਾਰੇ ਪੱਖ ਉਸ ਕਮੇਟੀ ਵਿੱਚ ਰੱਖੇ ਗਏ ਸੀ।

2 ਅਦਾਰਿਆਂ ਦੇ ਡਾਇਰੈਕਟਰਾ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਬਣਾ ਕੇ ਟਰਾਂਸਪੋਰਟ  ਮੰਤਰੀ ਸਾਹਿਬ ਨੂੰ ਭੇਜ ਦਿੱਤੀ ਹੈ ਪਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਨੂੰ ਲੰਮਕਾ ਕੇ ਟਾਇਮ ਟਪਾਉਣ ਚਹੁੰਦੀ ਹੈ, ਜਿਸ ਕਰਕੇ ਅੱਜ ਪੰਜਾਬ ਭਰ ਵਿੱਚ ਗੇਟ ਰੈਲੀਆਂ ਕਰਕੇ ਸਰਕਾਰ ਜਗਾਇਆ ਜਾ ਰਿਹਾ ਆਗੂਆਂ ਨੇ ਦੱਸਿਆ ਕਿ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। 

ਨਾਲ ਹੀ ਉਹਨਾਂ ਦੱਸਿਆ ਕਿ 25 ਸਤੰਬਰ ਨੂੰ ਪ੍ਰੈਸ ਕਾਨਫਰੰਸ ਚੰਡੀਗੜ੍ਹ, 8 ਅਕਤੂਬਰ ਨੂੰ ਜਲੰਧਰ ਕੰਨਵੈਨਸ਼ਨ 15 ਅਕਤੂਬਰ ਨੂੰ ਬੱਸ ਸਟੈਂਡ ਬੰਦ ਕੀਤੇ ਜਾਣਗੇ , 18 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 21 ਅਕਤੂਬਰ  ਤੋਂ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 22 ਅਕਤੂਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾ ਹੜਤਾਲ ਅਣਮਿੱਥੇ ਸਮੇਂ ਵਾਸਤੇ ਵੀ ਕੀਤੀ ਜਾਵੇਗੀ ਜਿਸ ਦੀ ਜ਼ਿਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ । 

ਇਹ ਵੀ ਪੜ੍ਹੋ : Police Encounter : ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖ਼ਮੀ

- PTC NEWS

Top News view more...

Latest News view more...

PTC NETWORK