PRTC Bus Strike Latest News : ਨਵੇਂ ਸਾਲ ਦੀ ਸ਼ੁਰੂਆਤ ’ਚ ਸਫ਼ਰ ਕਰਨ ਵਾਲੇ ਹੋਣਗੇ ਪਰੇਸ਼ਾਨ; ਇੰਨ੍ਹੇ ਦਿਨਾਂ ਤੱਕ ਰਹੇਗਾ ਬੱਸਾਂ ਦਾ ਚੱਕਾ ਜਾਮ
PRTC Bus Strike Latest News : ਪੰਜਾਬ ’ਚ ਨਵੇਂ ਸਾਲ ਦੀ ਸ਼ੁਰੂਆਤ ਹੁੰਦੇ ਹੀ ਸਰਕਾਰੀ ਬੱਸਾਂ ਨੂੰ ਬ੍ਰੇਕਾਂ ਲੱਗਣ ਵਾਲੀਆਂ ਹਨ। ਜੀ ਹਾਂ ਪੰਜਾਬ ਰੋਡਵੇਜ਼ ਤੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਇੱਕ ਵਾਰ ਫਿਰ ਤੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਡੀਆਂ ਮੰਗਾਂ ਅਜੇ ਤੱਕ ਸਰਕਾਰ ਵੱਲੋਂ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ। ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ ਨਾ ਹੀ ਕਿਲੋ ਮੀਟਰ ਸਕੀਮ ਨੂੰ ਬੰਦ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਬਹੁਤ ਸਾਰੀਆਂ ਹੋਰ ਮੰਗਾਂ ਦੇ ਚੱਲਦਿਆਂ ਅਸੀਂ ਇੱਕ ਵਾਰ ਫੇਰ 6,7,8 ਜਨਵਰੀ ਨੂੰ ਹੜਤਾਲ ਤੇ ਜਾ ਰਹੇ ਹਾਂ ਅਤੇ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਹੜਤਾਲ ਹੁਣ ਅਣਮਿੱਥੇ ਸਮੇਂ ਲਈ ਹੋਵੇਗੀ।
ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਤੋਂ ਪਹਿਲਾਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਅਸੀਂ ਆਪਣੇ ਸੰਘਰਸ਼ਾਂ ਦੀ ਸ਼ੁਰੂਆਤ 18 ਦਸੰਬਰ ਤੋਂ ਕਰਾਂਗੇ 18 ਦਸੰਬਰ ਨੂੰ ਸਭ ਤੋਂ ਪਹਿਲਾਂ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਫਿਰ 22 ਦਸੰਬਰ ਨੂੰ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀਆਂ ਤੇ ਘਰਾਂ ਦੇ ਬਾਹਰ ਜਾ ਕੇ ਉਹਨਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤੇ ਫਿਰ 2 ਜਨਵਰੀ ਨੂੰ ਗੇਟ ਰੈਲੀ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
- PTC NEWS